LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
raja warring election new

ਪੰਜਾਬ  ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਗਿੱਦੜਬਾਹਾ ਵਿਖੇ ਪਾਰਟੀ ਦੇ ਕੇਡਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਅਮਰਜੀਤ ਕੌਰ ਸਾਹੋਕੇ ਦੀ ਚੋਣ ਮੁਹਿੰਮ ਦੀ ਸ਼ੁਰੂਆਤ  ਕੀਤੀ । ਹੁਣ ਰਾਜਾ ਵੜਿੰਗ ਵੀ ਲੋਕ ਸਭਾ ਚੋਣਾਂ 'ਚ ਸਰਗਰਮ ਹਨ।  ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਗਿੱਦੜਬਾਹਾ ਦੇ ਲੋਕਾਂ ਦੇ ਦ੍ਰਿੜ ਸਮਰਥਨ ਨੇ ਮੇਰੇ ਸਿਆਸੀ ਸਫ਼ਰ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੇ ਮੈਨੂੰ ਪੰਜਾਬ  ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੱਕ ਪਹੁੰਚਾਇਆ ਹੈ। ਗਿੱਦੜਬਾਹਾ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਮੈਂ ਛੋਟੀ ਉਮਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਰੱਕੀ ਕੀਤੀ। ਇਲਾਕੇ ਵਿੱਚ ਮੇਰੀਆਂ ਸਰਗਰਮੀਆਂ ਜਿਵੇਂ ਕਿ ਪੋਸਟਰ ਮੁਹਿੰਮ ਅਤੇ ਸਾਥੀ ਨੇਤਾਵਾਂ ਲਈ ਰੈਲੀਆਂ ਵਿੱਚ ਮੇਰੀ ਹਾਜ਼ਰੀ ਦੇ ਲੋਕ ਖੁਦ ਗਵਾਹ ਹਨ। 

poster channi

ਪੰਜਾਬ ਦੇ ਜਲੰਧਰ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਇਤਰਾਜ਼ਯੋਗ ਪੋਸਟਰ ਲਾ ਦਿੱਤੇ ਗਏ। ਨਾਲ ਹੀ ਪੋਸਟਰ ਉਤੇ ਲਿਖਿਆ ਹੈ ਕਿ ਸਾਵਧਾਨ, ਹੋਸ਼ਿਆਰ, ਬਚੋ ਬਚੋ ਬਚੋ, ਇਹ ਹਨ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ।ਦੱਸਿਆ ਜਾ ਰਿਹਾ ਹੈ ਕਿ ਪੋਸਟਰ ਪਹਿਲਾਂ ਫਿਲੌਰ ਹਲਕੇ ਵਿਚ ਲਾਏ ਗਏ ਸਨ, ਫਿਰ ਉਤਾਰ ਲਏ ਗਏ।ਦਰਅਸਲ, ਸਾਬਕਾ ਸੰਸਦ ਮੈਂਬਰ ਸਵ. ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਅਤੇ ਸਾਬਕਾ ਸੀਐੇਮ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਵਿਚ ਚਲ ਰਿਹਾ ਵਿਵਾਦ ਭੱਖਿਆ ਹੋਇਆ ਹੈ। ਫਿਲੌਰ ਹਲਕੇ ਤੋਂ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ ਚਰਨਜੀਤ ਸਿੰਘ ਚੰਨੀ ਦੀਆਂ ਕੁਝ ਇਤਰਾਜ਼ਯੋਗ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਚੰਨੀ ਨੇ ਇਕ ਮਹਿਲਾ ਦੀ ਪਿੱਠ ਉਤੇ ਹੱਥ ਰੱਖਿਆ ਹੋਇਆ ਹੈ। ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਚੰਨੀ ਦਾ ਪਿਛਲਾ ਦੁਰਵਿਹਾਰ ਫਿਰ ਤੋਂ ਚਰਚਾ ਵਿਚ ਆ ਗਿਆ। ਚੰਨੀ ਨੈਤਿਕ ਰੂਪ ਤੋਂ ਭ੍ਰਿਸ਼ਟ  ਵਿਅਕਤੀ ਹਨ ਤੇ ਉਨ੍ਹਾਂ  ਉਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲਾਏ ਗਏ ਹਨ। ਉਕਤ ਪੋਸਟਰ ਤੋਂ ਪਤਾ ਲੱਗਦਾ ਹੈ ਕਿ ਉਹ ਕਾਂਗਰਸ ਤੇ ਲੋਕਾਂ ਪ੍ਰਤੀ ਕਿੰਨੇ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਚੰਨੀ ਪੱਖ ਜਿਥੇ ਜਲੰਧਰ ਸ਼ਹਿਰ ਵਿਚ ਚੰਨੀ ਲਹਿਰ ਦਾ ਸੁਪਨਾ ਦੇਖ ਰਹੇ ਹਨ, ਉਥੇ ਜਲੰਧਰ ਦੀਆਂ ਔਰਤਾਂ ਦਾ ਨਾਅਰਾ ਹੈ, 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ' ਚੰਨੀ ਦਾ ਅਸਲੀ ਚਿਹਰਾ ਤੇ ਚਰਿੱਤਰ ਹੁਣ ਜਲੰਧਰ ਹਲਕੇ ਦਾ ਹਰ ਵਿਅਕਤੀ ਜਾਣਦਾ ਹੈ। ਕਾਂਗਰਸ ਨੇ ਬਿਕਰਮਜੀਤ ਸਿੰਘ ਚੌਧਰੀ ਨੂੰ ਕੀਤਾ ਸਸਪੈਂਡਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਚੰਨੀ ਤੇ ਬਿਕਰਮਜੀਤ ਚੌਧਰੀ ਵਿਚਾਲੇ ਸ਼ਬਦੀ ਜੰਗ ਹੋਈ ਸੀ। ਚੌਧਰੀ ਨੇ ਚੰਨੀ ਨੂੰ ਸ਼ਕੁਨੀ ਕਹਿ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਨੇ ਕਾਰਵਾਈ ਕਰਦੇ ਹੋਏ ਬਿਕਰਮਜੀਤ ਸਿੰਘ ਨੂੰ ਕਾਂਗਰਸ ਤੋਂ ਸਸਪੈਂਡ ਕਰ ਦਿੱਤਾ ਸੀ। ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਇਕ ਲੈਟਰ ਜਾਰੀ ਕੀਤਾ ਗਿਆ ਸੀ, ਜਿਸ ਵਿਚ ਬਿਕਰਮਜੀਤ ਸਿੰਘ ਚੌਧਰੀ ਵੱਲੋਂ ਕੀਤੀ ਗਈ ਬਿਆਨਬਾਜ਼ੀ ਤੇ ਪਾਰਟੀ ਵਿਰੋਧੀ ਸਰਗਰਮੀਆਂ ਬਾਰੇ ਵਿਚ ਲਿਖਿਆ ਗਿਆ ਸੀ। 

kidney transplant

ਮੌਤ ਕੰਢੇ ਖੜ੍ਹੀ ਇੱਕ ਔਰਤ ਨੂੰ ਡਾਕਟਰਾਂ ਨੇ ਜੀਵਨ ਦਾਨ ਦਿੱਤਾ ਹੈ। ਕਿਡਨੀ ਰੋਗ ਦੇ ਚਲਦੇ ਮਹਿਲਾ ਦੀਆਂ ਦੋਵੇਂ ਕਿਡਨੀਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਕਿਤੇ ਵੀ ਦੂਜੀ ਕਿਡਨੀ ਅਰੇਂਜ ਕਰ ਸਕਣਾ ਮੁਸ਼ਕਲ ਹੋ ਰਿਹਾ ਸੀ। ਇਸੇ ਵਿੱਚ ਅਮਰੀਕੀ ਡਾਕਟਰ ਨੇ ਸੂਰ ਦੀ ਕਿਡਨੀ ਟ੍ਰਾਂਸਪਲਾਂਟ ਕਰਨ ਦਾ ਫੈਸਲਾ ਕੀਤਾ, ਜਿਸ ਨਾਲ ਔਰਤ ਨੂੰ ਬਚਾਇਆ ਜਾ ਸਕਿਆ।ਮੈਸਾਚੂਸੇਟਸ ਦੇ ਜਨਰਲ ਹਸਪਤਾਲ ਵਿੱਚ ਮਹਿਲਾ ਵਿੱਚ ਕਿਡਨੀ ਟ੍ਰਾਂਸਪਲਾਂਟ ਕੀਤੀ ਗਈ ਸੀ। ਰਿਪੋਰਟਾਂ ਦੀ ਮੰਨੀਏ ਤਾਂ ਐਨਵਾਈਯੂ ਦੀ ਟੀਮ ਮੁਤਾਬਕ ਪਿਸਾਨੋ (ਕਿਡਨੀ ਰੋਗ ਤੋਂ ਪੀੜਤ ਮਹਿਲਾ) ਦੀ ਸਿਹਤ ਵਿੱਚ ਸੁਧਾਰ ਹੋਇਆ ਹੈ। ਇਸ ਤੋਂ ਪਹਿਲਾਂ ਵੀ ਇੱਕ ਮਹਿਲਾ ਦੇ ਸਰੀਰ ਵਿੱਚ ਸੂਰ ਦੀ ਕਿਡਨੀ ਟ੍ਰਾਂਸਪਲਾਂਟ ਕੀਤੀ ਜਾ ਚੁੱਕੀ ਹੈ।ਅਮਰੀਕਾ ਦੇ ਡਾਕਟਰਾਂ ਨੇ ਅਜਿਹਾ ਸੰਭਵ ਕਰ ਕੇ ਦਿਖਾਇਆ ਹੈ। ਕਿਡਨੀ ਦੀ ਬਿਮਾਰੀ ਤੋਂ ਪੀੜਤ ਮਹਿਲਾ ਦੀ ਜਾਨ ਸੂਰ ਦੀ ਇੱਕ ਕਿਡਨੀ ਟ੍ਰਾਂਸਪਲਾਂਟ ਕਰਕੇ ਬਚਾਈ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਹਿਊਮਨ ਕਿਡਨੀ ਟ੍ਰਾਂਸਪਲਾਂਟ ਲਈ ਮੈਚ ਲਭਣ ਵਿਚ ਕਈ ਸਾਲ ਲੱਗ ਸਕਦੇ ਹਨ, ਇਸ ਲਈ ਘੱਟ ਸਮੇਂ ਵਿੱਚ ਸੂਰ ਦੀ ਕਿਡਨੀ ਟ੍ਰਾਂਸਪਲਾਂਟ ਕਰਨ ਬਾਰੇ ਵਿਚਾਰ ਕੀਤਾ ਗਿਆ।ਉਨ੍ਹਾਂ ਨੇ ਕਿਹਾ ਕਿ ਟਰਾਂਸਪਲਾਂਟ ਤੋਂ ਦੋ ਹਫਤੇ ਬਾਅਦ ਮਹਿਲਾ ਦੇ ਸਰੀਰ ਵਿਚ ਇਸ ਤਰ੍ਹਾਂ ਦਾ ਕੋਈ ਲੱਛਣ ਨਹੀਂ ਦਿਖਾਈ ਦਿੱਤਾ, ਜਿਸ ਨਾਲ ਅਜਿਹਾ ਲੱਗੇ ਕਿ ਬਾਡੀ ਨੇ ਟਰਾਂਸਪਲਾਂਟ ਕੀਤੀ ਕਿਡਨੀ ਨੂੰ ਸਵੀਕਾਰ ਨਹੀਂ ਕੀਤਾ ਹੋਵੇ। ਮਾਰਚ ਮਹੀਨੇ ਵਿਚ ਕੀਤਾ ਗਿਆ ਸੀ ਪਹਿਲਾ ਟਰਾਂਸਪਲਾਂਟਦੱਸ ਦੇਈਏ ਕਿ ਮਾਰਚ ਦੇ ਮਹੀਨੇ ਵਿੱਚ ਮੈਸਾਚੁਸੇਟਸ ਜਨਰਲ ਹਸਪਤਾਲ ਵਿੱਚ 62 ਸਾਲ ਦੇ ਮਰੀਜ਼ ਵਿੱਚ ਸੂਰ ਦੀ ਕਿਡਨੀ ਦਾ ਟਰਾਂਸਪਲਾਂਟ ਕੀਤਾ ਗਿਆ ਸੀ। ਆਰਗਨ ਡੋਨਰ ਦੀ ਕਮੀ ਦੇ ਕਾਰਨ ਡਾਕਟਰਾਂ ਨੇ ਮਰੀਜ਼ ਦੀ ਬਾਡੀ ਵਿੱਚ ਸੂਰ ਦੀ ਕਿਡਨੀ ਲਗਾਈ। ਇਸ ਤੋਂ ਬਾਅਦ ਮਰੀਜ਼ ਪੂਰੀ ਤਰ੍ਹਾਂ ਰਿਕਵਰ ਹੋ ਗਈ ਹੈ। ਸਾਲ 2023 ਵਿੱਚ ਜੇਨੇਟਿਕਲੀ ਮਾਡੀਫਾਈਡ ਪਿਗ ਹਾਰਟ ਕੋ ਮੈਰੀਲੈਂਡ ਯੂਨੀਵਰਸਿਟੀ ਵਿੱਚ ਦੋ ਮਰੀਜ਼ਾਂ ਵਿੱਚ ਟਰਾਂਸਪਲਾਂਟ ਕੀਤਾ ਗਿਆ ਸੀ, ਪਰ ਦੋਵਾਂ ਦੇ ਦੋ ਮਹੀਨਿਆਂ ਦੇ ਅੰਦਰ ਹੀ ਮੌਤ ਹੋ ਗਈ ਸੀ।

actress bhatia new

ਨਵੀਂ ਦਿੱਲੀ : ਬਾਲੀਵੁੱਡ ਤੇ ਸਾਊਥ ਅਭਿਨੇਤਰੀ ਤਮੰਨਾ ਭਾਟੀਆ ਮੁਸ਼ਕਲਾਂ ਵਿਚ ਘਿਰਦੀ ਨਜ਼ਰ ਆ ਰਹੀ ਹੈ। 'ਬਾਹੂਬਲੀ' ਫੇਮ ਅਦਾਕਾਰਾ ਨੂੰ ਮਹਾਰਾਸ਼ਟਰ ਸਾਈਬਰ ਬ੍ਰਾਂਚ ਨੇ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਮਹਾਰਾਸ਼ਟਰ ਸਾਈਬਰ ਬ੍ਰਾਂਚ ਨੇ ਅਭਿਨੇਤਰੀ ਨੂੰ ਸੰਮਨ ਭੇਜ ਕੇ 29 ਅਪ੍ਰੈਲ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। 29 ਅਪ੍ਰੈਲ ਨੂੰ ਪੁੱਛਗਿੱਛ ਲਈ ਸਾਈਬਰ ਬ੍ਰਾਂਚ 'ਚ ਪੇਸ਼ ਹੋਣਾ ਪਵੇਗਾ, ਜਿੱਥੇ ਅਦਾਕਾਰਾ ਨੂੰ ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਮਹਾਰਾਸ਼ਟਰ ਸਾਈਬਰ ਨੇ ਗੈਰ-ਕਾਨੂੰਨੀ IPL ਮੈਚ ਸਟ੍ਰੀਮਿੰਗ ਮਾਮਲੇ 'ਚ ਇਹ ਕਾਰਵਾਈ ਕੀਤੀ ਹੈ ਫੇਅਰਪਲੇ ਐਪ 'ਤੇ IPL 2023 ਦੀ ਗੈਰ-ਕਾਨੂੰਨੀ ਸਟ੍ਰੀਮਿੰਗ ਦੇ ਸਬੰਧ 'ਚ ਪਿਛਲੇ ਸਾਲ Viacom18 ਨੇ ਕੀਤੀ ਸੀ ਸ਼ਿਕਾਇਤ ਟਾਈਮਜ਼ ਆਫ਼ ਇੰਡੀਆ ਦੀ ਇੱਕ ਰਿਪੋਰਟ ਅਨੁਸਾਰ, ਸਤੰਬਰ 2023 'ਚ ਇੱਕ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਜਦੋਂ Viacom18 ਨੇ ਸ਼ਿਕਾਇਤ ਕੀਤੀ ਸੀ ਕਿ ਉਹ IPL ਮੈਚਾਂ ਨੂੰ ਸਟ੍ਰੀਮ ਕਰਨ ਲਈ ਬੌਧਿਕ ਸੰਪਤੀ ਅਧਿਕਾਰ (IPR) ਦੇ ਮਾਲਕ ਹਨ। ਇਸ ਦੇ ਬਾਵਜੂਦ ਸੱਟੇਬਾਜ਼ੀ ਐਪ ਫੇਅਰ ਪਲੇ ਪਲੇਟਫਾਰਮ ਆਪਣੇ ਪਲੇਟਫਾਰਮ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਮੈਚਾਂ ਦੀ ਸਟ੍ਰੀਮਿੰਗ ਕਰ ਰਹੀ ਸੀ। Viacom18 ਨੂੰ ਇਸ ਕਾਰਨ 100 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। ਐੱਫ. ਆਈ. ਆਰ. ਤੋਂ ਬਾਅਦ ਬਾਦਸ਼ਾਹ, ਸੰਜੇ ਦੱਤ, ਜੈਕਲੀਨ ਫਰਨਾਂਡੀਜ਼ ਅਤੇ ਤਮੰਨਾ ਸਮੇਤ ਕਈ ਸਿਤਾਰਿਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦਸੰਬਰ 2023 'ਚ ਸੱਟੇਬਾਜ਼ੀ ਐਪ ਦੇ ਇੱਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।...

bh23e66n

High Court: अगर कोई समझदार नाबालिग लड़की अपनी मर्जी से घर छोड़ देती है तो उसके अपहरण के लिए किसी भी व्यक्ति को जिम्मेदार नहीं ठहराया जा सकता' यह अभिव्यक्ति पंजाब-हरियाणा हाईकोर्ट ने एक मामले में अहम फैसले में दी है. हाईकोर्ट ने 17 साल की लड़की के अपहरण के आरोपी प्रेमी को जमानत देते हुए यह आदेश जारी किया है. फतेहगढ़ साहिब पुलिस ने शिकायतकर्ता की शिकायत पर नाबालिग लड़की का अपहरण कर जबरदस्ती शादी करने के आरोप में मामला दर्ज किया था. याचिकाकर्ता ने कहा कि उसकी प्रेमिका ने मजिस्ट्रेट के सामने बयान दिया था कि वह अपनी मर्जी से याचिकाकर्ता के साथ गई थी. ऐसे में उस पर अपहरण का मामला नहीं चल सकता. इस याचिका पर फैसला सुनाते हुए हाई कोर्ट ने कहा कि कानून के मुताबिक यह साफ है कि आईपीसी (IPC)की धारा 363 के तहत अपराध साबित करने के लिए यह साबित करना जरूरी है कि आरोपी ने नाबालिग को जबरन अलग करने में भूमिका निभाई. जहां नाबालिग उचित उम्र की है और स्वेच्छा से अपने माता-पिता का घर छोड़ देती है, वहां आरोपी के खिलाफ अपहरण का कोई मामला नहीं बनता है. इस मामले में पीड़िता की उम्र 17 साल 4 महीने है और वह बालिग थी. पीड़िता बालिग होने की कगार पर है और उसने मजिस्ट्रेट के सामने अपना बयान दर्ज कराते हुए कहा है कि उसने अपनी मर्जी से अपने माता-पिता का घर छोड़ा था. इस मामले में पीड़िता को उसके माता-पिता से जबरन अलग करने में याचिकाकर्ता की कोई भूमिका नहीं है. यह ऐसा मामला नहीं है जहां याचिकाकर्ता से हिरासत में पूछताछ की आवश्यकता है और इस प्रकार यह सीआरपीसी की धारा 438 के तहत शक्तियों का उपयोग करने और जमानत का लाभ देने के लिए एक उपयुक्त मामला है.

bh23ef

Election Commission of India: भारतीय चुनाव आयोग(Election Commission of India) ने प्रधानमंत्री नरेंद्र मोदी(PM Narendra Modi) और कांग्रेस नेता राहुल गांधी (Rahul Gandhi)द्वारा चुनाव नियमों के कथित उल...

high court new news

Chandigarh News : 'ਜੇਕਰ ਸਮਝਦਾਰ ਨਾਬਾਲਗ ਲੜਕੀ ਆਪਣੀ ਮਰਜ਼ੀ ਨਾਲ ਘਰ ਛੱਡ ਦੇਵੇ ਤਾਂ ਉਸ ਲ਼ਈ ਕਿਸੇ ਵਿਅਕਤੀ ਨੂੰ ਅਗਵਾ ਕਰਨ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।' ਇਹ ਪ੍ਰਗਟਾਵਾ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਮਾਮਲੇ ਵਿਚ ਅਹਿਮ ਫੈਸਲਾ ਸੁਣਾਉਂਦਿਆ ਕੀਤਾ ਹੈ। ਹਾਈ ਕੋਰਟ ਨੇ ਇਹ ਹੁਕਮ 17 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਮੁਲਜ਼ਮ ਪ੍ਰੇਮੀ ਨੂੰ ਜ਼ਮਾਨਤ ਦਿੰਦੇ ਹੋਏ ਜਾਰੀ ਕੀਤਾ ਹੈ।ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਨਾਬਾਲਿਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਵਿਆਹ ਕਰਵਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ | ਪਟੀਸ਼ਨਰ ਨੇ ਦੱਸਿਆ ਕਿ ਉਸ ਦੀ ਪ੍ਰੇਮਿਕਾ ਨੇ ਮੈਜਿਸਟਰੇਟ ਦੇ ਸਾਹਮਣੇ ਬਿਆਨ ਦਿੱਤਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਪਟੀਸ਼ਨਕਰਤਾ ਦੇ ਨਾਲ ਗਈ ਸੀ। ਅਜਿਹੇ 'ਚ ਉਸ 'ਤੇ ਅਗਵਾ ਦਾ ਮਾਮਲਾ ਨਹੀਂ ਚੱਲ ਸਕਦਾ।ਇਸ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਕਾਨੂੰਨ ਮੁਤਾਬਕ ਇਹ ਸਪੱਸ਼ਟ ਹੈ ਕਿ ਆਈਪੀਸੀ ਦੀ ਧਾਰਾ 363 ਤਹਿਤ ਅਪਰਾਧ ਸਾਬਤ ਕਰਨ ਲਈ ਇਹ ਸਾਬਤ ਕਰਨਾ ਜ਼ਰੂਰੀ ਹੈ ਕਿ ਮੁਲਜ਼ਮ ਨੇ ਨਾਬਾਲਗਾ ਨੂੰ ਜ਼ਬਰਦਸਤੀ ਵੱਖ ਕਰਨ 'ਚ ਭੂਮਿਕਾ ਨਿਭਾਈ ਹੈ।ਜਿੱਥੇ ਨਾਬਾਲਿਗਾ ਸਮਝਦਾਰ ਉਮਰ ਦੀ ਹੋਵੇ ਅਤੇ ਆਪਣੀ ਮਰਜ਼ੀ ਨਾਲ ਆਪਣੇ ਮਾਪਿਆਂ ਦਾ ਘਰ ਛੱਡ ਕੇ ਚਲੀ ਜਾਂਦੀ ਹੈ, ਉੱਥੇ ਮੁਲਜ਼ਮ ਖ਼ਿਲਾਫ਼ ਅਗਵਾ ਦਾ ਕੇਸ ਨਹੀਂ ਬਣਦਾ। ਇਸ ਮਾਮਲੇ ਵਿੱਚ ਪੀੜਤਾ ਦੀ ਉਮਰ 17 ਸਾਲ 4 ਮਹੀਨੇ ਹੈ ਅਤੇ ਉਹ ਸਮਝਦਾਰ ਉਮਰ ਦੀ ਸੀ। ਪੀੜਤਾ ਬਾਲਗ ਹੋਣ ਦੀ ਕਗਾਰ 'ਤੇ ਹੈ ਅਤੇ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਉਸ ਨੇ ਕਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਆਪਣੇ ਮਾਪਿਆਂ ਦਾ ਘਰ ਛੱਡ ਗਈ ਹੈ।ਇਸ ਕੇਸ ਵਿਚ ਪੀੜਤਾ ਨੂੰ ਉਸ ਦੇ ਮਾਪਿਆਂ ਤੋਂ ਜ਼ਬਰਦਸਤੀ ਵੱਖ ਕਰਨ ਵਿਚ ਪਟੀਸ਼ਨਕਰਤਾ ਦੀ ਕੋਈ ਭੂਮਿਕਾ ਨਹੀਂ ਹੈ। ਇਹ ਅਜਿਹਾ ਮਾਮਲਾ ਨਹੀਂ ਹੈ ਜਿੱਥੇ ਪਟੀਸ਼ਨਰ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ ਹੈ ਅਤੇ ਇਸ ਤਰ੍ਹਾਂ ਇਹ ਸੀਆਰਪੀਸੀ ਦੀ ਧਾਰਾ 438 ਅਧੀਨ ਸ਼ਕਤੀਆਂ ਦੀ ਵਰਤੋਂ ਕਰਨ ਅਤੇ ਜ਼ਮਾਨਤ ਦਾ ਲਾਭ ਦੇਣ ਲਈ ਇੱਕ ਢੁਕਵਾਂ ਮਾਮਲਾ ਹੈ।...

bh670y

Arijit Singh Birthday Special: अपनी रोमांटिक और भावपूर्ण गीतों  के लिए जाने जाने वाले बॉलीवुड गायक अरिजीत सिंह(Arijit Singh Birthday Special) अपने फैंस के दिल और दिमाग पर राज करते हैं. वह भारतीय संगीत उद्योग की ताकत हैं. 18 साल की उम्र में रियलिटी शो फेम गुरुकुल से अपनी संगीत यात्रा शुरू करने और 2011 में 'तुम ही हो' गीत के साथ रातोंरात सनसनी बनने वाले, अरिजीत सिंह की देश के सबसे प्रतिभाशाली और मांग वाले गायकों में से एक है. गायक को अब तक राष्ट्रीय पुरस्कार (पद्मावत ...

azaad candidate new

Lok Sabha Election 2024 : ਪੰਜਾਬ ਵਿਚ ਲੋਕ ਸਭਾ ਚੋਣਾਂ ਬੇਹੱਦ ਦਿਲਚਸਪ ਹੋਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਲਈ ਉਮੀਦਵਾਰਾਂ ਦੀ ਚੋਣ ਸਿਰਦਰਦੀ ਬਣਿਆ ਹੋਇਆ ਸੀ। ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਹੀ ਪਾਰਟੀਆਂ ਨੂੰ ਉਮੀਦਵਾਰਾਂ ਦੀ ਭਾਲ ਕਰਨਾ ਟੇਢੀ ਖੀਰ ਜਾਪਿਆ। ਇਸ ਵਿਚਾਲੇ ਇਕ ਦੂਜੇ ਦੇ ਆਗੂਆਂ ਨੂੰ ਆਪਣੀ ਪਾਰਟੀ ਵਿਚ ਖਿੱਚ ਕੇ ਉਮੀਦਵਾਰ ਐਲਾਨਣ ਦਾ ਰੁਝਾਨ ਸਾਹਮਣੇ ਆਇਆ। ਇਹ ਸਿਰਦਰਦੀ ਥੋੜੀ ਬਹੁਤ ਖਤਮ ਹੋਈ ਹੈ ਤਾਂ ਹੁਣ ਆਜ਼ਾਦ ਉਮੀਦਵਾਰਾਂ ਨੇ ਇਨ੍ਹਾਂ ਸਿਆਸੀ ਪਾਰਟੀਆਂ ਦੀ ਸਿਰਦਰਦੀ ਵਧਾ ਦਿੱਤੀ ਹੈ।  ਤਿੰਨ ਸੀਟਾਂ ਲਈ ਮੁਕਾਬਲਾ ਕਾਫੀ ਦਿਲਚਸਪ ਹੋਣ ਵਾਲਾ ਹੈ। ਹੁਣ ਆਮ ਆਦਮੀ ਪਾਰਟੀ (AAP), ਭਾਰਤੀ ਜਨਤਾ ਪਾਰਟੀ (BJP) ਅਤੇ ਕਾਂਗਰਸ (Congress) ਦੇ ਉਮੀਦਵਾਰਾਂ ਨੂੰ ਆਜ਼ਾਦ ਉਮੀਦਵਾਰ ਦਾ ਸਾਹਮਣਾ ਕਰਨਾ ਪਵੇਗਾ। ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਟਿਸ ਜੋਰਾ ਸਿੰਘ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲੜਨਗੇ । ਵਕੀਲ ਰਾਜਦੇਵ ਸਿੰਘ ਖਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੋਣ ਬਾਰੇ ਜਾਣਕਾਰੀ ਦਿੱਤੀ।ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਾਲ ਮੁਲਾਕਾਤ ਕੀਤੀ, ਜਿੱਥੋਂ ਉਨ੍ਹਾਂ ਮੀਡੀਆ ਨਾਲ ਇੱਕ ਫੋਨ ‘ਤੇ (ਆਵਾਜ਼ੀ ਸੰਦੇਸ਼) ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ ਪਰ ਉਹ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜਨਗੇ। ਇਸ ਤੋਂ ਸਾਫ ਹੋ ਗਿਆ ਹੈ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਬਠਿੰਡਾ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਖਿੱਚੀ ਤਿਆਰੀ !ਦੂਜੇ ਪਾਸੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੇ ਪਿਤਾ ਨਾਮਜ਼ਦਗੀ ਲਈ ਆਪਣੀ ਫਾਈਲ ਤਿਆਰ ਕਰਵਾ ਰਹੇ ਹਨ। ਬਲਕੌਰ ਸਿੰਘ ਦੇ ਚੋਣ ਮੈਦਾਨ ਵਿੱਚ ਉਤਰਨ ਤੋਂ ਬਾਅਦ ਸਾਰੇ ਸਮੀਕਰਣ ਬਦਲ ਜਾਣ ਦੇ ਆਸਾਰ ਹਨ। ਉਹ ਆਮ ਆਦਮੀ ਪਾਰਟੀ ਤੇ ਹੋਰਨਾਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਜਬਰਦਸਤ ਟੱਕਰ ਦੇਣਗੇ। ਫਰੀਦਕੋਟ ਹਲਕੇ ਤੋਂ ਜਸਟਿਸ ਜੋਰਾ ਸਿੰਘ ਨੇ ਉਡਾਈਆਂ ਨੀਂਦਰਾਂ !ਉਧਰ, ਫ਼ਰੀਦਕੋਟ ਰਾਖਵਾਂ ਲੋਕ ਸਭਾ ਹਲਕਾ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੀਆਂ ਘਟਨਾਵਾਂ ਕਾਰਨ ਅਹਿਮ ਹੈ। ਇਨ੍ਹਾਂ ਘਟਨਾਵਾਂ ਦੀ ਬਤੌਰ ਕਮਿਸ਼ਨ ਮੁਖੀ ਜਾਂਚ ਕਰ ਚੁੱਕੇ ਅਤੇ ‘ਆਪ’ ਦੇ ਸੂਬਾ ਆਗੂ ਜਸਟਿਸ (ਰਿਟਾ.) ਜੋਰਾ ਸਿੰਘ ਵੱਲੋਂ ਇਸ ਹਲਕੇ ਤੋਂ ‘ਆਜ਼ਾਦ’ ਚੋਣ ਲੜਨ ਦੀ ਜ਼ਾਹਰ ਕੀਤੀ ਇੱਛਾ ਨੇ ਹਾਕਮ ਧਿਰ ਤੇ ਦੂਜੀਆਂ ਪਾਰਟੀਆਂ ਦੀ ਚਿੰਤਾਵਾਂ ਵਧਾ ਦਿੱਤੀਆਂ। ਹਲਕੇ ਤੋਂ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਰਨੈਲ ਸਿੰਘ ਆਹੀ ਨੇ ਵੀ ‘ਆਜ਼ਾਦ’ ਚੋਣ ਲੜਨ ਲਈ ਕਮਰਕੱਸੇ ਕੱਸ ਲਏ ਹਨ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਫਿਲਮੀ ਕਲਾਕਾਰ ਕਰਮਜੀਤ ਅਨਮੋਲ, ਕਾਂਗਰਸ ਦੇ ਅਮਰਜੀਤ ਕੌਰ ਸਾਹੋਕੇ, ਭਾਜਪਾ ਦੇ ਹੰਸ ਰਾਜ ਹੰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਰਾਜਵਿੰਦਰ ਸਿੰਘ ਧਰਮਕੋਟ ਨੂੰ ਜ਼ਬਰਦਸਤ ਟੱਕਰ ਦੇਣਗੇ।  ...

new born ij

ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਵਿਖੇ ਗਰੀਬੀ ਕਾਰਨ ਇਕ ਪਰਿਵਾਰ ਦੇ ਕਲੇਜੇ ਦੇ ਟੁੱਕੜੇ ਦਾ ਸੌਦਾ ਹੋ ਗਿਆ। ਸਿਰਫ਼ ਛੇ ਹਜ਼ਾਰ ਰੁਪਏ ਨਾ ਦੇ ਸਕਣ 'ਤੇ ਹਸਪਤਾਲ ਮਾਲਕ ਨੇ ਤਿੰਨ ਦਿਨਾਂ ਦੇ ਮਾਸੂਮ ਦਾ ਢਾਈ ਲੱਖ ਰੁਪਏ ਸੌਦਾ ਕਰ ਦਿੱਤਾ। ਮਾਲਕ ਨੇ ਪਿਤਾ ਨੂੰ 50 ਹਜ਼ਾਰ ਰੁਪਏ ਦਿੱਤੇ ਪਰ ਮਾਂ ਦੀ ਮਮਤਾ ਤੜਪ ਉੱਠੀ ਤਾਂ ਮਾਮਲਾ ਪੁਲਿਸ ਤੱਕ ਪੁੱਜ ਗਿਆ। ਪੁਲਿਸ ਨੇ ਮਾਮਲੇ ਉਤੇ ਕਾਰਵਾਈ ਕਰਦਿਆਂ ਬੱਚਾ ਬਰਾਮਦ ਕਰ ਲਿਆ ਤੇ ਤਿੰਨ ਲੋਕਾਂ ਨੂੰ ਹਿਰਾਸਤ ’ਚ ਲਿਆ। ਧਰਮਿੰਦਰ ਕੁਮਾਰ ਬਘੇਲ ਦੀ ਪਤਨੀ ਦਾਮਿਨੀ ਨੇ 18 ਅਪ੍ਰੈਲ ਨੂੰ ਪੁੱਤਰ ਨੂੰ ਜਨਮ ਦਿੱਤਾ ਸੀ। ਉਸੇ ਰਾਤ ਬੱਚੇ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਧਰਮਿੰਦਰ ਮੁਤਾਬਕ, ਹਸਪਤਾਲ ਦੇ ਮਾਲਕ ਨੇ ਉਨ੍ਹਾਂ ਕੋਲੋਂ ਦੋ ਹਜ਼ਾਰ ਰੁਪਏ ਜਮ੍ਹਾਂ ਕਰਵਾਏ। ਥੋੜ੍ਹੇ ਦਿਨਾਂ ਬਾਅਦ ਬੱਚੇ ਨੂੰ ਛੁੱਟੀ ਦੇਣ ਦੀ ਗੱਲ ਕਰਦਿਆਂ ਹਸਪਤਾਲ ਨੇ 16 ਹਜ਼ਾਰ ਜਮ੍ਹਾ ਕਰਵਾਉਣ ਦੀ ਗੱਲ ਕਹੀ। ਪਿਤਾ ਨੇ ਕਿਹਾ ਕਿ ਉਸ ਦੇ ਕੋਲ 10 ਹਜ਼ਾਰ ਹਨ ਤੇ ਛੇ ਹਜ਼ਾਰ ਰੁਪਏ ਕੁਝ ਦਿਨਾਂ ਬਾਅਦ ਵਿਚ ਦੇ ਦੇਵੇਗਾ ਪਰ ਮਾਲਕ ਪੂਰੀ ਰਕਮ ਜਮ੍ਹਾਂ ਕਰਵਾਉਣ ਦੀ ਜ਼ਿੱਦ 'ਤੇ ਅੜਿਆ ਸੀ। 21 ਅਪ੍ਰੈਲ ਨੂੰ ਮਾਲਕ ਨੇ ਸਟਾਂਪ ਪੇਪਰ 'ਤੇ ਪਤੀ-ਪਤਨੀ ਦੇ ਦਸਤਖ਼ਤ ਕਰਵਾ ਲਏ। ਇਸ ਤੋਂ ਬਾਅਦ ਪਾਲੀਥੀਨ ਵਿਚ 50 ਹਜ਼ਾਰ ਰੁਪਏ ਦਿੰਦਿਆਂ ਕਿਹਾ ਕਿ ਜਾਓ, ਹਿਸਾਬ ਹੋ ਗਿਆ। ਬੱਚੇ ਨੂੰ ਦਾਨ ਦੇ ਦਿਓ। ਬੱਚਾ ਹੁਣ ਇੱਥੇ ਹੀ ਰਹੇਗਾ। ਜੋੜਾ ਬੇਵਸੀ ਨੂੰ ਕੋਸਦੇ ਹੋਏ ਘਰ ਚਲਾ ਆਇਆ ਪਰ ਉਨ੍ਹਾਂ ਦਾ ਮਨ ਨਾ ਮੰਨਿਆ। ਦਾਮਿਨੀ ਧਰਮਿੰਦਰ ਨੂੰ ਵਾਰ-ਵਾਰ ਬੱਚਾ ਵਾਪਸ ਲਿਆਉਣ ਲਈ ਕਹਿ ਰਹੀ ਸੀ। ਇਸ ਤੋਂ ਬਾਅਦ ਉਹ 23 ਅਪ੍ਰੈਲ ਦੀ ਰਾਤ ਰਾਮਗੜ੍ਹ ਥਾਣੇ ਪੁੱਜਾ। ਉਸ ਨੇ ਪੁਲਿਸ ਨੂੰ ਹਸਪਤਾਲ ਤੋਂ ਬੱਚਾ ਚੋਰੀ ਹੋਣ ਦੀ ਗੱਲ ਦੱਸੀ ਪਰ ਪੁੱਛਗਿੱਛ 'ਚ ਮਾਮਲਾ ਖੁੱਲ੍ਹ ਗਿਆ। ਬੱਚੇ ਨੂੰ ਸੁਨਿਆਰੇ ਦੇ ਘਰੋਂ ਬਰਾਮਦ ਕਰ ਲਿਆ ਗਿਆ।ਸੁਨਿਆਰਾ ਤੇ ਉਸ ਦੇ ਦੋ ਰਿਸ਼ਤੇਦਾਰਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਸੀਓ ਸਿਟੀ ਹਿਮਾਂਸ਼ੂ ਗੌਰਵ ਦਾ ਕਹਿਣਾ ਹੈ ਕਿ ਬਾਲ ਭਲਾਈ ਕਮੇਟੀ ਦੇ ਹੁਕਮ 'ਤੇ ਬੱਚੇ ਨੂੰ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਹਸਪਤਾਲ ਦੇ ਮਾਲਕ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।...