ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਇਕ ਹੋਰ ਕਿਸਾਨ ਨੇ ਕਰਜ ਦੀ ਪਰੇਸ਼ਾਨੀ ਦੇ ਚੱਲਦੇ ਖੁਦਕੁਸ਼ੀ ਕਰ ਲਈ ਹੈ। ਪੰਜਾਬ ਵਿੱਚ ਲਗਾਤਾਰ ਕਿਸਾਨ ਕਰਜੇ ਤੋ ਪਰੇਸ਼ਾਨ ਹੋ ਕੇ ਆਤਮਹੱਤਿਆ ਕਰ ਰਹੇ ਹਨ। ਪਰ ਪੰਜਾਬ ਸਰਕਾਰ ਕਿਸਾਨਾਂ ਦੇ ਲਈ ਹਾਲੇ ਤਕ ਕੁਝ ਵੀ ਨਹੀਂ ਕੀਤਾ ਹੈ। ਇਸੇ ਤਰਾਂ ਦਾ ਇਕ ਹੋਰ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ 27 ਸਾਲਾ ਕਿਸਾਨ ਨੇ ਜਹਰੀਲੀ ਦਵਾਈ ਪੀ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

Farmer

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਤੇ ਕਰੀਬ 8 ਲੱਖ ਦਾ ਕਰਜਾ ਸੀ ਜਿਸ ਕਾਰਨ ਉਹ ਬਹੁਤ ਹੀ ਪਰੇਸ਼ਾਨ ਰਹਿੰਦਾ ਸੀ ਇਸੇ ਪਰੇਸ਼ਾਨੀ ਦੇ ਚੱਲਦੇ ਉਸਨੇ ਖੁਦਕੁਸ਼ੀ ਕਰ ਲਈ। ਕਿਸਾਨ ਦੀ ਖੁਦਕੁਸ਼ੀ ਤੋਂ ਬਾਅਦ ਉਸਦੇ ਘਰ ਵਿੱਚ ਮਾਤਮ ਦਾ ਮਾਹੌਲ ਛਾ ਗਿਆ ਹੈ। ਦੂਜੇ ਪਾਸੇ ਪੰਜਾਬ ਸਰਕਾਰ ਤੇ ਵੀ ਸਵਾਲ ਉਠਦਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਆਖਿਰ ਕੀ ਕਰ ਰਹੀ ਹੈ। ਕੈਪਟਨ ਸਰਕਾਰ ਦਾ ਕਹਿਣਾ ਹੈ ਕਿ ਉਹਨਾਂ ਨੇ ਪੰਜਾਬ ਦਾ ਕਰਜਾ ਮੁਆਫ ਕਰ ਦਿੱਤਾ ਹੈ ਇਸਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਕਰਜ਼ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ।

LEAVE A REPLY