ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਅਵਾਰਾ ਪਸ਼ੂ ਦੀ ਸੱਮਸਿਆ ਵੱਧਦੀ ਜਾ ਰਹੀ ਹੈ। ਜਿਸ ਕਾਰਨ ਕਈ ਘਟਨਾਵਾਂ ਸਾਹਮਣੇ ਆਈ ਹੈ। ਜਿਹਨਾਂ ਵੀ ਕਈ ਲੋਕਾਂ ਨੂੰ ਅਵਾਰਾ ਪਸ਼ੂ ਦੇ ਕਾਰਨ ਆਪਣੀ ਜਾਨ ਗਵਾਉਣੀ ਪਈ ਹੈ।  ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ।

farmer

ਮਿਲੀ ਜਾਣਕਾਰੀ ਦੇ ਅਨੁਸਾਰ ਅਨਾਜ ਮੰਡੀ ਚ 62 ਸਾਲਾ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਵਾਰਾ ਪਸ਼ੂ ਦੇ ਕਾਰਨ ਕਿਸਾਨ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਮਾਮਲੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮੁਆਵਜੇ ਦੀ ਮੰਗ ਕੀਤੀ ਹੈ। ਦੱਸਣਯੋਗ ਗੱਲ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਅਵਾਰਾ ਪਸ਼ੂਆਂ ਨੇ ਕਿਸੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ ਹੋਵੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਵੇ ਤੇ ਅਵਾਰਾ ਪਸ਼ੂਆਂ ਦੀ ਸੱਮਸਿਆ ਨੂੰ ਹੱਲ ਕਰੇ।

LEAVE A REPLY