ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਲਗਾਤਾਰ ਪੰਜਾਬ ਵਿੱਚ ਫੈਲ ਰਹੇ ਨਸ਼ੇ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਹਿਲਾ ਨੂੰ ਨਸ਼ੇ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਲੁਧਿਆਣਾ ਤੋਂ  ਇਕ ਮਹਿਲਾ ਤਸਕਰ ਨੂੰ 2.50 ਕਰੋੜ ਦੀ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਗਿਆ।

heroin

ਮਿਲੀ ਜਾਣਕਾਰੀ ਦੇ ਅਨੁਸਾਰ ਸਪੈਸ਼ਲ ਟਾਸਕ ਫੋਰਸ ਦੀ ਇਕ ਟੀਮ ਨੇ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਉਹਨਾਂ ਨੇ ਸ਼ਕ ਦੇ ਆਧਾਰ ਤੇ ਮਹਿਲਾ ਦੀ ਤਲਾਸ਼ੀ ਲਈ।

Drugs

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਹਿਲਾ ਦੀ ਪਹਿਚਾਣ ਲਖਵਿੰਦਰ ਕੌਰ ਦੇ ਨਾਂ ਤੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮਹਿਲਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY