ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦੀਵਾਲੀ ਵਾਲੀ ਰਾਤ ਜਿੱਥੇ ਲੋਕ ਖੁਸ਼ੀਆਂ ਮਨਾ ਰਹੇ ਸੀ ਉਥੇ ਹੀ ਦੀਨਾਨਗਰ ਵਿੱਚ ਗੈਂਗਵਾਰ ਦੀ ਘਟਨਾ ਸਾਹਮਣੇ ਆਈ। ਪੰਜਾਬ ਵਿੱਚ ਲਗਾਤਾਰ ਗੈਂਗਵਾਰ ਦੀ ਘਟਨਾ ਸਾਹਮਣੇ ਆ ਰਹੀ  ਹੈ  ਜਿਸ ਤੋਂ ਬਾਅਦ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬ ਪੁਲਿਸ ਪੰਜਾਬ ਵਿੱਚ ਵੱਧ ਰਹੇ ਗੈਂਗਵਾਰ ਉੱਤੇ ਠੱਲ ਪਾਉਣ ਤੇ ਨਾਕਾਮ ਸਾਬਿਤ ਹੋਈ ਹੈ।

youth

ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਦੀਨਾਨਗਰ ਤੇ ਸਾਹਮਣੇ ਆਈ ਹੈ ਜਿੱਥੇ ਦੋ ਨੌਜਵਾਨਾਂ ਦੇ ਗੁੱਟਾਂ ਵਿੱਚ ਲੜਾਈ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਆਪਸੀ ਰੰਜਿਸ਼ ਦੇ ਚੱਲਦੇ ਹੀ ਇਹਨਾਂ ਨੌਜਵਾਨਾਂ ਵਿੱਚ ਲੜਾਈ ਹੋਈ ਸੀ। ਨੌਜਵਾਨਾਂ ਦੇ ਗੁੱਟਾਂ ਦੀ ਲੜਾਈ ਦੇ ਸਮੇਂ ਗੋਲੀਬਾਰੀ ਵੀ ਹੋਈ ਜਿਸ ਕਾਰਣ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੋ ਨੌਜਵਾਨ ਇਸ ਦੌਰਾਨ ਗੰਭੀਰ ਜਖਮੀ ਵੀ ਹੋ ਗਏ ਸੀ। ਫਿਲਹਾਲ ਮੌਕੇ ਤੇ ਪੁੱਜੀ ਪੁਲਿਸ ਨੇ ਆਰੋਪੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY