ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਬਦਮਾਸ਼ਾ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਾਨਸਾ ਦੇ ਪਟਰੋਲ ਪੰਪ ਤੇ ਇਕ ਨੌਜਵਾਨ ਤੇ ਅੰਧਾਧੁੰਦ ਫਾਇਰਿੰਗ ਕਰ ਦਿੱਤੀ। ਜਿਸ ਕਾਰਨ ਨੌਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਿਆ।

Injured  ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਤੇ ਤਾਬੜਤੋੜ ਗੋਲੀਆਂ ਚਲਾਈਆ ਗਿਆ। ਫਿਲਹਾਲ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਈਆ ਗਿਆ ਹੈ। ਇਸ ਮਾਮਲੇ ਤੇ ਜਿੱਥੇ ਪੁਲਿਸ ਪ੍ਰਸ਼ਾਸਨ ਤੇ ਸਵਾਲ ਉੱਠ ਰਹੇ ਹਨ ਨਾਲ ਹੀ ਹਸਪਤਾਲ ਦੇ ਡਾਕਟਰਾਂ ਤੇ ਵੀ ਸਵਾਲ ਉੱਠ ਰਹੇ ਹਨ।

Injured

ਦੱਸਿਆ ਜਾ ਰਿਹਾ ਹੈ ਕਿ ਜਦੋ ਹਸਪਤਾਲ ਵਿੱਚ ਪੀੜਤ ਨੌਜਵਾਨ ਨੂੰ ਲਜਾਇਆ ਗਿਆ ਤਾਂ ਉੱਥੇ ਨੌਜਵਾਨ ਦਾ ਇਲਾਜ ਚੌਥੇ ਦਰਜੇ ਦੇ ਕਰਮਚਾਰੀਆਂ ਨੇ ਕੀਤਾ। ਜਿਸ ਤੋਂ ਬਾਅਦ ਹਸਪਤਾਲ ਦੇ ਵੀ ਹੈਰਾਨੀਜਨਕ ਖੁਲਾਸੇ ਹੋਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY