ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ ਦੀਆਂ ਭਾਰਤ ਸਰਕਾਰ ਵੱਲੋਂ ਅਤੇ ਪਾਕਿਸਤਾਨ ਸਰਕਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਨੀਂਹ ਪੱਥਰ ਤੋਂ ਬਾਅਦ ਇਮਰਾਨ ਖਾਨ ਦਾ ਕਹਿਣਾ ਸੀ ਕਿ ਕਰਤਾਰਪੁਰ ਲਾਂਘੇ ਦੇ ਕਾਰਨ ਦੋਹਾਂ ਦੇਸ਼ਾਂ ਦੀਆਂ ਰਿਸ਼ਤੀਆਂ ਵਿੱਚ ਕਾਫੀ ਸੁਧਾਰ ਆ ਸਕੇਗਾ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਨੇ ਰਿਸ਼ਤੀਆਂ ਨੂੰ ਸੁਧਾਰਨ ਦੇ ਲਈ ਇਕ ਵਾਰ ਫਿਰ ਤੋਂ ਆਪਣਾ ਇਕ ਹੋਰ ਕਦਮ ਅੱਗੇ ਵਧਾਇਆ ਹੈ।

kartarpur corridor

ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਨੇ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਤੋਂ ਇਹ ਪਤਾ ਚੱਲਿਆ ਹੈ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਲਈ ਭਾਰੀ ਮਾਤਰਾ ਵਿੱਚ ਬਜਰੀ ਰੇਤ ਅਤੇ ਸੀਮੈਂਟ ਨੂੰ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਸੜਕਾ ਬਣਾਉਣ ਲਈ ਵੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਨਾਲ ਹੀ ਪੁਲ ਬਣਾਉਣ ਦਾ ਕੰਮ ਵੀ ਜੱਲਦ ਸ਼ੁਰੂ ਕਰ ਦਿੱਤਾ ਜਾਵੇਗਾ। ਸੂਤਰਾਂ ਤੋ ਇਹ ਵੀ ਪਤਾ ਚਲਿਆ ਹੈ ਕਿ ਇਸ ਕੰਮ ਨੂੰ ਦੋ ਪੜਾਵਾਂ ਵਿੱਚ ਖਤਮ ਕੀਤਾ ਜਾਵੇਗਾ। ਪਾਕਿਸਤਾਨ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਖ ਸ਼ਰਧਾਲੂਆਂ ਦੀ ਹਰ ਇਕ ਸੁਵਿਧਾਵਾਂ ਦੀਆਂ ਦਾ ਵੀ ਧਿਆਨ ਰੱਖਿਆ ਜਾਵੇਗਾ।

LEAVE A REPLY