ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਨਸੇ ਦਾ ਕਹਿਰ ਲਗਾਤਾਰ ਜਾਰੀ ਹੈ। ਨਸ਼ੇ ਦੇ ਦੈਂਤ ਨੇ ਕਈ ਨੌਜਵਾਨਾਂ ਦੀ ਜਵਾਨੀ ਨੂੰ ਆਪਣੀ ਚਪੇਟ ਵਿੱਚ ਲਿਆ ਹੈ। ਇਹ ਸਿਲਸਿਲਾ ਹੁਣ ਵੀ ਜਾਰੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਾ ਖਤਮ ਹੋ ਚੁੱਕਾ ਹੈ ਤੇ ਹੁਣ ਜੋ ਵੀ ਨੌਜਵਾਨ ਮਰ ਰਹੇ ਹਨ ਉਹ ਨਸ਼ੇ ਦੀ ਘਾਟ ਦੇ ਕਾਰਨ ਮਰ ਰਹੇ ਹਨ। ਪਰ ਪੰਜਾਬ ਦੇ ਨੌਜਵਾਨ ਨਸ਼ੇ ਦੇ ਓਵਰਡੋਜ਼ ਦੇ ਕਾਰਨ ਹੀ ਮਰ ਰਹੇ ਹਨ।
ਪਰ ਨਸ਼ੇ ਦੇ ਦੈਂਤ ਨੇ ਪੰਜਾਬ ਦੇ ਪੁਲਿਸ ਮੁਲਾਜ਼ਮ ਨੂੰ ਆਪਣੀ ਚਪੇਟ ਵਿੱਚ ਲਿਆ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪੱਟੀ ਵਿੱਚ ਪੁਲਿਸ ਮੁਲਾਜ਼ਮ ਦੀ ਨਸ਼ੇ ਦੇ ਓਵਰਡੋਜ਼ ਦੇ ਕਾਰਨ ਮੌਤ ਹੋ ਗਈ। ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਬੱਸ ਸਟੈਡ ਵਿੱਚ ਪੁਲਿਸ ਮੁਲਾਜ਼ਮ ਬਾਥਰੂਮ ਵਿੱਚ ਬੇਹੋਸ਼ ਦੀ ਹਾਲਤ ਵਿੱਚ ਪਇਆ ਹੋਇਆ ਸੀ ਜਦੋ ਉਸਨੂੰ ਸੇਵਾਦਾਰ ਨੇ ਦੇਖਿਆ ਤਾੰ ਉਸਨੇ ਦੇਖਿਆ ਕਿ ਪੁਲਿਸ ਮੁਲਾਜ਼ਮ ਦੇ ਹੱਥ ਵਿੱਚ ਟੀਕਾ ਲੱਗਿਆ ਹੋਇਆ ਸੀ ਤੇ ਉਹ ਬੇਹੋਸ਼ ਦੀ ਹਾਲਤ ਵਿੱਚ ਮਿਲਿਆ।
ਜਿਸਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਮ੍ਲਾਜਮ ਦੇ ਘਰ ਵਿੱਚ ਮਾਤਮ ਦਾ ਮਾਹੌਲ ਬਣ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਤਰਨਤਾਰਨ ਦੇ ਥਾਣੇ ਵਿੱਚ ਤੈਨਾਤ ਸੀ। ਪੱਟੀ ਵਿੱਚ ਉਹ ਆਪਣੀ ਮਾਂ ਨੂੰ ਮਿਲਣ ਲਈ ਆਇਆ ਸੀ। ਫਿਲਹਾਲ ਇਸ ਮਾਮਲੇ ਤੇ ਪੁਲਿਸ ਅਧਿਕਾਰਿਆਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਪਰ ਜਿਕਰਯੋਗ ਗੱਲ ਇਹ ਹੈ ਕਿ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀਆਂ ਅੱਖਾਂ ਹਾਲੇ ਵੀ ਨਹੀਂ ਖੁੱਲ ਰਹੀਆ ਹਨ। ਨਸ਼ੇ ਕਾਰਨ ਕਈ ਨੌਜਵਾਨ ਮੌਤ ਦੀ ਘਾਟ ਉਤਰ ਗਏ ਹਨ। ਪਰ ਪੰਜਾਬ ਸਰਕਾਰ ਨਸ਼ੇ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ ਹੈ।