ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮਸ਼ਹੂਰ ਗੈਂਗਸਟਰ ਵਿੱਕੀ ਗੌਂਡਰ ਵੱਲੋਂ ਕਤਲ ਕੀਤੇ ਜਾਣ ਵਾਲੇ ਸੁੱਖਾਂ ਕਾਹਲਵਾਂ ਦੇ ਗਰੁੱਪ ਚੋਂ ਕਰੀਬ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਪੁਲਿਸ ਨੇ ਜਲੰਧਰ ਤੋਂ ਸੁੱਖਾਂ ਕਾਹਲਵਾਂ ਗਰੁੱਪ ਦੇ ਕਰੀਬ 6 ਮੈਂਬਰਾਂ ਨੂੰ ਕਰੀਬ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

sukha kahlon

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੈਂਬਰ ਸੁੱਖਾਂ ਕਾਹਲਵਾਂ ਦੇ ਗੈਂਗ ਨੂੰ ਅੱਗੇ ਵਧਾਉਣ ਦਾ ਕੰਮ ਕਰ ਰਹੇ ਸੀ। ਨਾਲ ਹੀ ਪੁਲਿਸ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਸਾਰੇ ਜਣੇ ਇੱਕਠੇ ਹੋਕੇ ਕਿਸੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਵਿੱਚ ਸੀ। ਫਿਲਹਾਲ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY