ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਪੰਜਾਬ ਸਰਕਾਰ ਵੀ ਨਸ਼ੇ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਜਿਸ ਕਾਰਨ ਨਸ਼ੇ ਦੇ ਕਾਰਨ ਕਈ ਨੌਜਵਾਨ ਮੌਤ ਨੂੰ ਗਲੇ ਲੱਗਾ ਚੁੱਕੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੇ ਓਵਰਡੋਜ਼ ਦੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ।

Drugs

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦਾ ਆਦਿ ਸੀ ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਹੋ ਜਾਣ ਕਾਰਨ ਉਸਦੀ ਦਿਮਾਗ ਦੀ ਨਸ ਫਟ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਟਾਂਡਾ ਦਾ ਰਹਿਣ ਵਾਲਾ ਸੀ ਤੇ ਕਾਫੀ ਸਮੇਂ ਤੋ ਉਸਨੂੰ ਨਸ਼ੇ ਦੀ ਲਤ ਲਗੀ ਹੋਈ ਸੀ।

Youth

ਦੱਸਣਯੋਗ ਗੱਲ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਨਸ਼ੇ ਦੇ ਕਾਰਨ ਕਿਸੇ ਨੌਜਵਾਨ ਦੀ ਜਾਨ ਚਲੀ ਗਈ ਹੋਵੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ੇ ਨੂੰ ਪੰਜਾਬ ਵਿੱਚੋਂ ਖਤਮ ਕਰ ਦਿੱਤਾ ਗਿਆ ਹੈ ਇਸਦੇ ਬਾਵਜੁਦ ਵੀ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਨੂੰ ਆਪਣੀ ਜਿੰਦਗੀ ਤੋਂ ਹੱਥ ਧੋਣਾ ਪਿਆ ਹੈ। ਜਿਸ ਕਾਰਨ ਪੰਜਾਬ ਸਰਕਾਰ ਨੂੰ ਨਸ਼ੇ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ।

LEAVE A REPLY