ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਵਿੱਚ ਨਾਰਕੋਟਿਕ ਸੈੱਲ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਰਕੋਟਿਕ ਸੈੱਲ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਤੇ ਨਾਲ ਹੀ ਸਾਢੇ ਸੱਤ ਕਰੋੜ ਦੀ ਹੈਰੋਇਨ ਵੀ ਬਰਾਮਦ ਕੀਤੀ ਹੈ।

heroin

ਉੱਥੇ ਹੀ ਦੂਜੇ ਪਾਸੇ ਗ੍ਰਿਫਤਾਰ ਕੀਤੇ ਗਏ ਤਸਕਰਾਂ ਦਾ ਸੰਬੰਧ ਪਾਕਿਸਤਾਨੀ ਤਸਕਰਾਂ ਦੇ ਨਾਲ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫਿਰੋਜਪੁਰ ਵਿੱਚ ਹੀ ਕਾਉਂਟਰ ਇੰਟੈਲੀਜੈਂਸ ਦੀ ਟੀਮ ਨੇ ਕਰੀਬ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

LEAVE A REPLY