ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘਾ ਸਿੱਖਾਂ ਦੇ ਲਈ ਅਮਰੀਕੀ ਸਿੱਖਾਂ ਨੇ ਪਾਕਿਸਤਾਨ ਸਰਕਾਰ ਤੋਂ ਅਪੀਲ ਕੀਤੀ ਹੈ। ਕਰਤਾਰਪੁਰ ਲਾਂਘੇ ਨੂੰ ਲੈਕੇ ਪਾਕਿਸਤਾਨ ਤੋਂ ਅਪੀਲ ਕਰਦੇ ਹੋਏ ਅਮਰੀਕੀ ਸਿੱਖਾਂ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਕੰਪਲੈਕਸ ਦੀ ਅਸਲ ਦਿੱਖ ਨੂੰ ਉਹ ਬਰਕਰਾਰ ਰੱਖਣ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਦੇਸ਼ ਵਿਦੇਸ਼ਾਂ ਤੋ ਸਿੱਖ ਸੰਗਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਦੇ ਲ਼ਈ ਆਉਂਦੇ ਹਨ

kartarpur corridor

ਜਿਸ ਕਾਰਨ ਉੱਥੇ ਕਿਸੇ ਤਰ੍ਹਾਂ ਦਾ ਨਿਰਮਾਣ ਕਰਕੇ ਗੁਰਦੁਆਰਾ ਸਾਹਿਬ ਦੀ ਦਿਖ ਤੇ ਕੋਈ ਅਸਰ ਨਾ ਪਾਇਆ ਜਾਵੇ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਵਿੱਚ ਫੇਰਬਦਲ ਕਰ ਸਕਦੀ ਹੈ। ਜਿਸ ਕਾਰਨ ਅਮਰੀਕੀ ਸਿੱਖ ਨੇ ਪਾਕਿਸਤਾਨ ਸਰਕਾਰ ਤੋਂ ਅਪੀਲ ਕੀਤੀ ਹੈ।

imran khan

ਦੱਸਣਯੋਗ ਗੱਲ ਹੈ ਕਿ ਗੁਰਦੁਆਰਾ ਸਾਹਿਬ ਦੇ ਨੇੜੇ ਕੁਦਰਤੀ ਜ਼ਮੀਨ ਹੇਠ ਤਕਰੀਬਨ 100 ਏਕੜ ਦੀ ਜਮੀਨ ਆਉਂਦੀ ਹੈ ਇਹ ਜਮੀਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਹੈ। ਜਿਸ ਨੂੰ ਇਸਦੀ ਅਸਲ ਦਿਖ ਵਿੱਚ ਹੀ ਰੱਖਣ ਦੀ ਅਪੀਲ ਕੀਤੀ ਗਈ ਹੈ।

LEAVE A REPLY