ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਿੱਲੀ ਫੇਰੀ ਤੇ ਹਨ। ਇਸ ਦੌਰਾਨ ਉਹਨਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ।

Captain

ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕਰ 2019 ਦੀ ਲੋਕਸਭਾ ਚੋਣਾਂ ਨੂੰ ਲੈਕੇ ਚਰਚਾ ਕੀਤੀ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਤੇ ਬਿਆਨ ਦਿੰਦੇ ਹੋਏ ਕਿ ਕਿਹਾ ਕਿ ਉਹਨਾਂ ਦਾ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕਰਨ ਦੀ ਕੋਈ ਚਰਚਾ ਨਹੀਂ ਹੈ ਤੇ ਨਾਲ ਹੀ ਉਹਨਾਂ ਨੇ ਇਹ ਵੀ ਆਮ ਆਦਮੀ ਦੇ ਨਾਲ ਗੱਲਬਾਤ ਕਰਨ ਦਾ ਕੋਈ ਮਤਲਬ ਵੀ ਨਹੀਂ ਹੈ।

Captain

ਲੋਕਸਭਾ ਚੋਣਾਂ ਨੂੰ ਲੈਕੇ ਕੈਪਟਨ ਨੇ ਕਿਹਾ ਕਿ ਉਹ ਕਿਸੇ ਬੈਸਟ ਨੂੰ ਹੀ ਲੋਕਸਭਾ ਦੀ ਟਿਕਟ ਦਿੱਤੀ ਜਾਵੇਗੀ ਤੇ ਪੰਜਾਬ ਵਿੱਚ ਲੋਕਸਭਾ ਸੀਟਾਂ ਤੇ ਜਿੱਤਣਾ ਉਹਨਾਂ ਦਾ ਮੁੱਖ ਟੀਚਾ ਹੋਵੇਗਾ। ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਦੇ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਵੀ ਮੌਜੂਦ ਰਹੇ।

LEAVE A REPLY