ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਕਮੇਟੀ ਲਈ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਕਮੇਟੀ ਦੀ ਨਵੀਂ ਕਾਰਜਕਾਰਨੀ ਲਈ 19 ਜਨਵਰੀ ਨੂੰ ਚੋਣਾਂ ਹੋਣਗੀਆਂ |

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 19 ਜਨਵਰੀ ਨੂੰ ਸਵੇਰੇ 11 ਵਜੇ ਦਿੱਲੀ ਕਮੇਟੀ ਦੇ ਦਫ਼ਤਰ, ਗੁਰੂ ਗੋਬਿੰਦ ਸਿੰਘ ਭਵਨ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦਿੱਲੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਜਨਰਲ ਇਜਲਾਸ ਬੁਲਾਇਆ ਗਿਆ ਹੈ। ਇਸ ਵਿੱਚ ਨਵੇਂ ਅਹੁਦੇਦਾਰ ਅਤੇ ਅੰਤ੍ਰਿਗ ਮੈਂਬਰਾਂ ਦੀ ਚੋਣ ਕੀਤੀ ਜਾਏਗੀ |

Watch Video

LEAVE A REPLY