ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚੋਂ ਲਗਾਤਾਰ ਬਦਮਾਸਾਂ ਵੱਲੋਂ ਕੀਤੀ ਗੁੰਡਾਗਰਦੀ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਕਿਹਾ ਜਾ ਸਕਦਾ ਹੈ ਪੰਜਾਬ ਵਿੱਚ ਸਰਕਾਰ ਨਹੀਂ ਬਦਮਾਸ਼ਾ ਦਾ ਰਾਜ ਚੱਲ ਰਿਹਾ ਹੈ। ਪੰਜਾਬ ਪੁਲਿਸ ਦੀ ਢੀਲੀ ਕਾਰਵਾਈ ਦੇ ਕਾਰਨ ਹੀ ਇਹਨਾਂ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹੈ।

ludhiana

ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ  ਲੁਧਿਆਣਾ ਤੋੰ ਸਾਹਮਣੇ ਆ ਰਿਹਾ ਹੈ। ਜਿੱਥੇ ਅਬਦੁੱਲਾ ਪਰ ਬਸਤੀ ਵਿੱਚ ਦੋ ਗੁੱਟਾਂ ਵਿਚਾਲੇ ਝੜਪ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਰਾਣੀ ਰੰਜੀਸ਼ ਦੇ ਚੱਲਦੇ ਹੀ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ ਜਿਸ ਕਾਰਨ ਦੋਹਾਂ ਗੁੱਟਾਂ ਵਿਚਾਲੇ ਪੱਥਰਬਾਜੀ ਦੇ ਨਾਲ ਨਾਲ ਗੋਲੀਆਂ ਵੀ ਚੱਲੀਆ।

ludhiana

ਇਸ ਹੰਗਾਮੇ ਦੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੇ ਕਾਰਨ ਕਰੀਬ ਤਿੰਨ ਲੋਕ ਜਖਮੀ ਹੋ ਗਏ ਹਨ । ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY