ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਬਗਾਵਤੀ ਝੰਡਾ ਚੱਕਣ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ | ਦੂਜੇ ਪਾਸੇ ਵਿਧਾਇਕ ਜ਼ੀਰਾ ਅੱਜ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕਰਨਗੇ |

 ਆਪਣੀ ਸਰਕਾਰ ‘ਤੇ ਹੀ ਸਾਧੇ ਨਿਸ਼ਾਨ

ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਫ਼ਿਰੋਜ਼ਪੁਰ ‘ਚ ਸਰਕਾਰੀ ਪ੍ਰੋਗਰਾਮ ‘ਚ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਅਫ਼ਸਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਸਬੰਧੀ ਖੁਲਾਸੇ ਕੀਤੇ ਸੀ | ਉਹ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਕੇ ਉੱਥੋਂ ਚਲੇ ਗਏ ਸੀ |

LEAVE A REPLY