ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਦੇ ਲਈ ਵਿਦੇਸ਼ ਜਾ ਰਹੇ ਹਨ। ਪਰ ਵਿਦੇਸ਼ ਜਾ ਰਹੇ ਨੌਜਵਾਨਾਂ ਵਿੱਚੋਂ ਕਈ ਨੌਜਵਾਨਾਂ ਦੇ ਸੁਪਣੇ ਬਸ ਸੁਪਣੇ ਹੀ ਰਹਿ ਗਏ ਹਨ। ਇਸੇ ਤਰ੍ਹਾਂ ਦਾ ਇਕ ਹੋਰ ਪੰਜਾਬ ਦੇ ਪੁੱਤ ਦੀ ਵਿਦੇਸ਼ ਦੀ ਧਰਤੀ ਤੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਰੀਦਕੋਟ ਦੇ ਪਿੰਜ ਸੁਰਘੂਰੀ ਦਾ ਰਹਿਣ ਵਾਲਾ ਜਤਿੰਦਰ ਸਿੰਘ ਬਰਾੜ ਆਸਟ੍ਰੇਲੀਆ ਪੈਸੇ ਕਮਾਉਣ ਲਈ ਗਿਆ ਸੀ।

punjab youth

ਪਰ ਉੱਥੇ ਇਕ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ। ਜਿਸ ਕਾਰਨ ਉਸਦੇ ਘਰ ‘ਚ ਸੌਗ ਦੀ ਲਹਿਰ ਛਾ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਤਿੰਦਰ ਸਿੰਘ ਆਸਟ੍ਰੇਲੀਆ ਵਿੱਚ ਸਾਲ 2012 ਵਿੱਚ ਆਇਆ ਸੀ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

LEAVE A REPLY