ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੇ ਖਜਾਨੇ ਨੂੰ ਲੈਕੇ ਅਤੇ ਪੰਜਾਬ ਦੇ ਕਿਸਾਨਾਂ ਦੇ ਕਰਜ ਮੁਆਫੀ ਦੇ ਮਾਮਲੇ ਨੂੰ ਲੈਕੇ ਆਪਣਾ ਵੱਡਾ ਬਿਆਨ ਦਿੱਤਾ।

sukhjinder singh randhawa

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਜੇ ਤੇ ਆਪਣਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਪੂਰਾ ਕਰਜ ਮੁਆਫ ਨਹੀਂਂ ਕਰ ਸਕਦੀ ਹੈ ਪਰ ਉਹ ਆਪਣੇ 2 ਲੱਖ ਦੇ ਵਾਅਦੇ ਤੇ ਕਾਇਮ ਹੈ।

farmer suicide

ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਕਿਸਾਨ ਕਰਜ ਦੇ ਬੋਝ ਤਲੇ ਲਗਾਤਾਰ ਖੁਦਕੁਸ਼ੀ ਕਰ ਰਹੇ ਨੇ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਪਰ ਪੰਜਾਬ ਸਰਕਾਰ ਆਪਣੇ ਦੁਆਰਾ ਕੀਤੇ ਗਏ ਵਾਅਦੇ ਤੇ ਆਪਣੀ ਪਿੱਠ ਥਪਥਪਾ ਰਹੀ ਹੈ। ਉੱਥੇ ਹੀ ਇਸਤੇ ਵਿਰੋਧੀ ਪਾਰਟੀ ਪੰਜਾਬ ਸਰਕਾਰ ਦੇ ਇਸ ਵਾਅਦੇ ਨੂੰ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਦੱਸ ਰਹੇ ਹਨ।

 

LEAVE A REPLY