ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੰਡੀਗੜ੍ਹ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਡੱਡੂਮਾਜਰਾ ‘ਚ ਬਲੈਰੋ ਗੱਡੀ ਵਿੱਚ ਸਵਾਰ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ।

Firing

ਸੂਤਰਾਂ ਤੋ ਪਤਾ ਚਲਿਆ ਹੈ ਕਿ ਫਾਇਰਿੰਗ ਕਰਨ ਵਾਲੇ ਲੋਕ ਡੱਡੂਮਾਜਰਾ ਦੇ ਇਕ ਠੇਕਾ ਸੰਚਾਲਕ ਦੇ ਗੁਰਗੇ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY