ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮਾਨਸਾ ਚ ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਪੁਲਸ ਨੇ ਬੁੱਢਲਾਡਾ ਰਤੀਆ ਰੋਡ ‘ਤੇ ਹੀ ਰੋਕ ਲਿਆ | ਇਸ ਦੌਰਾਨ ਅਧਿਆਪਕਾਂ ਤੇ ਪੁਲਸ ਕਰਮਚਾਰੀਆਂ ਵਿਚਾਲੇ ਝੜਪ ਵੀ ਹੋਈ |  ਦਰਅਸਲ ਕ੍ਰਿਸ਼ਨ ਕੁਮਾਰ ਬੋਹਾ ਦੇ ਇਕ ਸਕੂਲ ‘ਚ ਜਾ ਰਹੇ ਸਨ ਪਰ ਅਧਿਆਪਕਾਂ ਵਲੋਂ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕਰਦਿਆਂ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ |

ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਸਕੱਤਰ ਜਿਥੇ ਵੀ ਜਾਵੇਗਾ ਅਧਿਆਪਕ ਵਰਗ ਉਸ ਦਾ ਘਿਰਾਓ ਕਰੇਗਾ ਤੇ ਉਸਨੂੰ ਕਿਸੇ ਵੀ ਸਕੂਲ ‘ਚ ਦਾਖਲ ਹੋਣ ਨਹੀਂ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਬੀਤੇ ਦਿਨ ਅਧਿਆਪਕ ਸੰਘਰਸ਼ ਮੋਰਚਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੌਰਾਨ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾ ਤੇ ਲਾਠੀਚਾਰਜ ਕਰਵਾਇਆ ਗਿਆ ਸੀ |

 ਪਟਿਆਲਾ ਚ ਨਰਸਾਂ ਦਾ ਧਰਨਾ ਲਗਾਤਾਰ ਜਾਰੀ ਐ | ਨਰਸਾਂ ਦੁਆਰਾ ਅੱਜ ਫਵਾਰਾ ਚੌਕ ‘ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਸਾਲ 2009 ਤੋਂ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਇਹ ਨਰਸਾਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ‘ਚ ਇਹ ਰੋਸ ਪ੍ਰਦਰਸ਼ਨ ਹੋਰ ਤੇਜ਼ ਹੋਵੇਗਾ |

Watch Video 

LEAVE A REPLY