ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਕੁਝ ਸਮੇਂ ਪਹਿਲਾ ਜਮਾਨਤ ਤੇ ਰਿਹਾਅ ਹੋਕੇ ਬਾਹਰ ਆਇਆ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਵਿਅਕਤੀ ਨੂੰ 13 ਹਜਾਰ ਨਸ਼ੇ ਵਾਲੀਆਂ ਗੋਲੀਆਂ ਤੇ 2 ਹਜਾਰ ਟੀਕਿਆਂ ਦੇ ਨਾਲ ਗ੍ਰਿਫਤਾਰ ਕੀਤਾ ਹੈ।

police

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪੁਲਿਸ ਨੇ ਵਿਅਕਤੀ ਨੂੰ ਨਾਕੇਬੰਦੀ ਦੌਰਾਨ ਗ੍ਰਿਫਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਆਰੋਪੀ ਨੂੰ ਐੱਨ.ਡੀ.ਪੀ.ਸੀ ਮਾਮਲੇ ਵਿੱਚ ਰਿਹਾਅ ਹੋਕੇ ਜੇਲ੍ਹ ਚੋਂ ਬਾਹਰ ਆਇਆ ਸੀ ਪਰ ਫਿਰ ਤੋਂ ਨਸ਼ੇ ਦਾ ਸਾਮਾਨ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਉਹਨੂੰ ਫਿਰ ਤੋਂ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।