ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਚ ਬੀਐੱਸਐੱਫ ਦੇ ਜਵਾਨਾਂ ਨੇ ਇਕ ਕਿਲੋ 690 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦਸ ਦਈਏ ਕਿ ਬੀਐੱਸਐੱਫ ਦੀ 18 ਬਟਾਲੀਅਨ ਵੱਲੋਂ ਹੈਰੋਇਨ ਨੂੰ ਬਰਾਮਦ ਕੀਤਾ ਹੈ ਨਾਲ ਹੀ ਜਵਾਨਾਂ ਨੇ ਇਕ ਤਸਕਰ ਨੂੰ ਵੀ ਕਾਬੂ ਕੀਤਾ ਹੈ।

heroin

ਜੋਕਿ ਇਕ ਭਾਰਤੀ ਦੱਸਿਆ ਜਾ ਰਿਹਾ ਹੈ। ਉੱਥੇ ਹੀ ਫੜੀ ਗਈ ਹੈਰੋਇਨ ਦੀ ਬਾਜਾਰ ਕੀਮਤ 8 ਕਰੋੜ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਉਕਤ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY