ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਰਵਾਨਾ ਨਗਰ ਚ ਇਕ ਔਰਤ ਤੇ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Injured  ਮਿਲੀ ਜਾਣਕਾਰੀ ਦੇ ਅਨੁਸਾਰ ਅਣਪਛਾਤੇ ਨੌਜਵਾਨਾਂ ਵੱਲੋਂ ਮਹਿਲਾ ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ  ਜਿਸ ਕਾਰਨ ਮਹਿਲਾ ਦੀ ਲੱਤ ਤੇ ਗੋਲੀ ਲੱਗ ਗਈ

Injured

ਜਿਸ ਕਾਰਨ ਉਹ ਜਖਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਆਪਣੀ ਦੁਕਾਨ ਨੂੰ ਬੰਦ ਕਰਕੇ ਘਰ ਨੂੰ ਵਾਪਿਸ ਜਾ ਰਹੀ ਸੀ ਕਿ ਅਚਾਨਕ ਉਸ ਤੇ ਹਮਲਾ ਹੋ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਹਿਲਾ ਨੂੰ ਹਸਪਤਾਲ ਵਿੱਚ ਦਾਖਿਲ ਕਰਵਾ ਦਿੱਤਾ ਹੈ। ਨਾਲ ਹੀ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY