ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | 

ਦੱਸ ਦਈਏ ਕਿ ਕਰੀਬ 40 ਸਾਲ ਤੋਂ ਰਾਜਨੀਤੀ ‘ਚ ਸਰਗਰਮ ਅਤੇ ਕਾਂਗਰਸ ਪਾਰਟੀ ਦੇ ਵੱਖਵੱਖ ਅਹੁਦਿਆਂ ‘ਤੇ ਬਿਰਾਜਮਾਨ ਰਹੇ ਜਗਮੀਤ ਸਿੰਘ ਬਰਾੜ ਵੱਡੀ ਗਿਣਤੀ ‘ਚ ਸਮਰਥਕਾਂ ਸਮੇਤ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ |

 Watch Video

LEAVE A REPLY