ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਗਏ ਇਕ ਸਿੱਖ ਸ਼ਰਧਾਲੂ ਦੀ ਮੌਤ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਵਿਅਕਤੀ ਨੂੰ ਅਚਾਨਕ ਹਾਰਟ ਅਟੈਕ ਆ ਗਿਆ ਜਿਸ ਕਾਰਨ ਉਸਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਜਿੱਥੇ ਸਿੱਖ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।

sikh pilgrimage

ਦਸ ਦਈਏ ਕਿ ਮ੍ਰਿਤਕ ਦੀ ਪਹਿਚਾਣ ਸੰਗਰੂਰ ਦਾ ਰਹਿਣ ਵਾਲਾ ਹੁਸ਼ਿਆਰ ਸਿੰਘ ਦੇ ਨਾਂ ਦੇ ਵੱਜੋਂ ਹੋਈ ਹੈ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਸੀ।

 

LEAVE A REPLY