ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਆਉਣ ਵਾਲੇ ਦੋ ਦਿਨਾਂ ਦੇ ਅੰਦਰ ਮੌਸਮ ਵਿਗੜ ਸਕਦਾ ਹੈ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਸ ਦਈਏ ਕਿ ਪੰਜਾਬ ਵਿੱਚ 25 ਤਰ੍ਹਾਂ ਦੀਆਂ ਹਵਾਵਾ ਚੱਲ ਰਹੀਆਂ ਹਨ ਜਿਸ ਕਾਰਨ ਪੰਜਾਬ ਵਿੱਚ ਕਈ ਥਾਵਾਂ ਚ ਮੀਂਹ ਪੈਣ ਦੀ ਸੰਭਾਵਾਨ ਜਤਾਈ ਜਾ ਰਹੀ ਹੈ।

weather

ਉੱਥੇ ਹੀ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮੀਂਹ ਦੇ ਨਾਲ ਨਾਲ ਧੂੜ ਭਰੀਆਂ ਹਵਾਵਾਂ ਗੜ੍ਹੇ ਵੀ ਪੈ ਸਕਦੇ ਹਨ। ਇਸ ਨਾਲ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕ ਚੁੱਕੀ ਹੈ ਤੇ ਮੀਹ ਪੈਣ ਕਾਰਨ ਸਾਰੀ ਫਸਲ ਖਰਾਬ ਹੋ ਸਕਦੀ ਹੈ।

LEAVE A REPLY