ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ 3 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਪੁਲਿਸ ਦੀ ਐਸਟੀਐਫ ਨੇ ਨਸ਼ਾ ਤਸਕਰਾਂ ਦੇ ਕਬਜੇ ਚੋਂ ਹੈਰੋਇਨ ਬਰਾਮਦ ਕੀਤੀ ਹੈ। ਨਾਲ ਹੀ ਦੱਸਿਆ ਵੀ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਸਾਲ 2009 ‘ਚ ਆਰਜੀਐਕਸ ਬਰਾਮਦ ਕੀਤਾ ਗਿਆ ਸੀ।

Heroin

ਜਿਸ ਕਾਰਨ ਉਹਨਾਂ ਦੇ ਖਿਲਾਫ ਵੱਖ ਵੱਖ ਥਾਣਿਆਂ ਚ 10 ਮਾਮਲੇ ਦਰਜ ਕੀਤੇ ਗਏ ਸਨ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੇ ਕੰਡਿਆਲੀ ਤਾਰ ਦੇ ਪਾਰ ਪਾਕਿਸਤਾਨ ਵਾਲੇ ਪਾਸਿਓ ਉਹਨਾਂ ਨੂੰ ਕਾਬੂ ਕੀਤਾ ਗਿਆ ਹੈ। ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ 13 ਕਿਲੋਂ ਤੋਂ ਲੈਕੇ ਸਾਢੇ 3 ਕਿੱਲੋਂ ਤੱਕ ਦੀ ਵੱਡੀ ਹੈਰੋਇਨ ਰਿਕਵਰੀ ਕੀਤੀ ਹੈ। ਫਿਲਹਾਲ ਇਹਨਾਂ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY