ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣ 2019 ਲਈ ਭਲਕੇ ਸਤਵੇਂ ਗੇੜ ਦੀਆਂ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮ ਬੰਗਾਲ, ਮੱਧ ਪ੍ਰਦੇਸ਼ ਤੇ ਰਾਜਸਥਾਨ ਚ ਮਤਦਾਨ ਹੋਵੇਗਾ। ਇਸਦੇ ਚੱਲਦੇ ਹਰ ਇਕ ਰਾਜ ਚ ਲੋਕਾਂ ਦੀ ਸੁਰੱਖਿਆਂ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉੱਥੇ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟਾਫ ਲਈ ਹੁਕਮ ਜਾਰੀ ਕੀਤੇ ਹਨ।

Election Commission

ਉਹਨਾਂ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਪੋਲਿੰਗ ਦਾ ਕੰਮ ਖਤਮ ਹੋ ਜਾਣ ਤੋਂ ਬਾਅਦ ਪੋਲਿੰਗ ਸਟਾਫ ਨੂੰ ਘਰ ਛੱਡਣ ਦੀ ਜਿੰਮ੍ਹੇਵਾਰੀ ਐੱਸਡੀਐੱਮ ਦੀ ਹੋਵੇਗੀ। ਨਾਲ ਹੀ ਪੋਲਿੰਗ ਸਟਾਫ ਦੇ ਲਈ ਵਿਸ਼ੇਸ਼ ਗੱਡੀਆਂ ਦਾ ਵੀ ਪ੍ਰਬੰਧ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ। ਨਾਲ ਹੀ ਚੋਣ ਅਧਿਕਾਰੀ ਦਾ ਇਹ ਵੀ ਕਹਿਣਾ ਹੈ ਕਿ ਵੋਟਾਂ ਵਾਲੇ ਦਿਨ ਅਧਿਕਾਰੀਆਂ ਨੂੰ ਕਾਫੀ ਸਮਾਂ ਲੱਗ ਜਾਣਾ ਹੈ ਜਿਸ ਕਾਰਨ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾਸਾਹਮਣਾ ਨਾ ਕਰਨਾ ਪਏ ਇਸ ਲਈ ਉਹਨਾਂ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।

LEAVE A REPLY