ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਨੌਜਵਾਨ ਨਸ਼ੇ ਦੇ ਕਾਰਨ ਮੌਤ ਦੇ ਕਾਰਨ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਖਡੂਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

youth

ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਨੌਜਵਾਨ ਨਸ਼ੇ ਦਾ ਆਦੀ ਸੀ। ਕੰਮ ਤੋਂ ਵਾਪਿਸ ਆਉਂਦੇ ਹੋਏ ਰਸਤੇ ਚ ਉਸਨੇ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਕਾਰਨ ਨਸ਼ੇ ਦੀ ਓਵਰਡੋਜਡ ਦੇ ਕਾਰਨ ਮੌਕੇ ਤੇ ਹੀ ਨੌਜਵਾਨ ਦੀ ਮੌਤ ਹੋ ਗਈ। ਉੱਥੇ ਹੀ ਨੌਜਵਾਨ ਦੇ ਨੱਕ ਚੋਣ ਖੂਨ ਵਗ ਰਿਹਾ ਸੀ ਤੇ ਨਾਲ ਹੀ ਉਸਦੀ ਬਾਂਹ ਤੇ ਟੀਕੇ ਦਾ ਨਿਸ਼ਾਨ ਵੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY