ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਚ ਕਾਉਂਟਰ ਇੰਟੈਲੀਜੈਂਸ ਵੱਲੋਂ ਦੋ ਕਥਿਤ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆ ਨੂੰ ਹਿਰਾਸਤ ਚ ਲਿਆ ਜਦਕਿ ਇਸ ਦੌਰਾਨ ਉਹਨਾਂ ਦੇ ਇਕ ਸਾਥੀ ਨੇ ਪੁਲਿਸ ਮੁਲਜ਼ਮ ਨੂੰ ਜਖਮੀ ਕਰ ਫਰਾਰ ਹੋਣ ਚ ਸਫਲ ਹੋ ਗਿਆ।

heroin

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਸ਼ਕ ਦੇ ਆਧਾਰ ਤੇ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ।  ਤਾਂ ਉਹਨਾਂ ਨੂੰ ਤਲਾਸ਼ੀ ਦੇ ਦੌਰਾਨ 1 ਕਿੱਲੋ ਹੈਰੋਇਨ ਬਰਾਮਦ ਹੋਏ। ਦਸ ਦਈਏ ਕਿ ਪੁਲਿਸ ਵੱਲੋਂ ਫੜੀ ਗਈ ਹੈਰੋਇਨ ਦੀ ਕੀਮਤ 5 ਕਰੋੜ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਨਾਲ ਹੀ ਫਰਾਰ ਆਰੋਪੀ ਦੀ ਭਾਲ ਸ਼ੁਰੂ ਹੋ ਗਈ ਹੈ।

LEAVE A REPLY