ਪਿਛਲੇ ਕੁਝ ਦਿਨਾਂ ਤੋਂ ਪੰਜਾਬ ਚ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਤਿੰਨ ਬੱਚਿਆਂ ਦਾ ਪਿਓ ਦੀ ਨਸ਼ੇ ਦੀ ਲੱਤ ਕਾਰਨ ਮੌਤ ਹੋ ਗਈ।

youth

ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਹਲਕਾ ਸ਼੍ਰੀ ਹਰਗੋਬਿੰਦਪੁਰਾਂ ਦੀ ਹੈ। ਜਿੱਥੇ ਨੌਜਵਾਨ ਨਸ਼ੇ ਦਾ ਆਦੀ ਸੀ ਜਿਸ ਕਾਰਨ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਉਸਦੀ ਮੌਤ ਹੋ ਗਈ।

punjab drugs

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੇ ਤਿੰਨ ਬੱਚੇ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

LEAVE A REPLY