ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮੰਤਰੀ ਅਹੁਦੇ ਤੋਂ ਅਸਤੀਫਾ ਭੇਜ ਦਿੱਤਾ ਸੀ ਜਿਸਨੂੰ ਕੈਪਟਨ ਅਮਰਿੰਦਰ ਸਿੰਘ ਨੇ ਸਵੀਕਾਰ ਕਰ ਲਿਆ। ਉੱਥੇ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰ ਲੈਣ ਤੋਂ ਬਾਅਦ ਹਰ ਇਕ ਪਾਰਟੀ ਦੇ ਨੇਤਾਵਾਂ ਵੱਲੋਂ ਬਿਆਨ ਸਾਹਮਣੇ ਆ ਰਹੇ ਹਨ। ਇਸ ਮਾਮਲੇ ਤੇ ਵਿਰੋਧੀ ਧੀਰ ਦੇ ਆਗੂ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ।

ਸਿੱਧੂ vs ਕੈਪਟਨ: ਨਵਜੋਤ ਸਿੱਧੂ ਦਾ ਅਸਤੀਫਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਮੰਜੂਰ !

Gepostet von Living India News am Freitag, 19. Juli 2019

ਉਹਨਾਂ ਨੇ ਕਿਹਾ ਕਿ ਸਿੱਧੂ ਤੋਂ ਪੰਜਾਬ ਦੇ ਲੋਕਾਂ ਨੂੰ ਕਾਫੀ ਉਮੀਦਾਂ ਸੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੇ ਨਾਲ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਸਾਹਮਣੇ ਆਇਆ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਚ ਫੇਰ ਬਦਲ ਕੀਤੀ ਸੀ ਜਿਸ ‘ਚ ਸਿੱਧੂ ਦੇ ਦੋਵੇ ਵਿਭਾਗ ਨੂੰ ਖੋਹਣ ਤੋਂ ਬਾਅਦ ਉਹਨਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਸੀ। ਆਪਣਾ ਵਿਭਾਗ ਬਦਲੇ ਜਾਣ ਦੇ ਕਾਰਨ ਸਿੱਧੂ ਕਾਫੀ ਨਾਰਾਜ ਚਲ ਰਹੇ ਸੀ ਜਿਸ ਕਾਰਨ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ।

ਹੋਰ ਪੜੋ:- CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

LEAVE A REPLY