ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਹਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ। ਇਸਦੇ ਨਾਲ ਹੀ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਦੀ ਜੇਲ੍ਹ ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮੁਲਜ਼ਮ ਗੁਰਪਿੰਦਰ ਕਈ ਦਿਨਾਂ ਤੋਂ ਬੀਮਾਰ ਚਲ ਰਿਹਾ ਸੀ

Youth

ਜਿਸ ਕਾਰਨ ਉਸਦੀ ਸਿਹਤ ਕਾਫੀ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮੁਲਜ਼ਮ ਨੂੰ ਮ੍ਰਿਤ ਐਲਾਨ ਕਰ ਦਿੱਤਾ। ਕਾਬਿਲੇਗੌਰ ਹੈ ਕਿ ਪਾਕਿਸਤਾਨ ਤੋਂ 532 ਕਿੱਲੋਗ੍ਰਾਮ ਹੈਰੋਇਨ ਫੜੀ ਗਈ ਸੀ ਜਿਸਦੀ ਕੀਮਤ 2700 ਕਰੋੜ ਦੱਸੀ ਗਈ ਸੀ।

 

 

LEAVE A REPLY