ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕੈਬਨਿਟ ਮੰਤਰੀ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੀ ਸਰਕਾਰੀ ਕੋਠੀ ਵਿਖੇ ਪਹੁੰਚੇ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਰਕਾਰੀ ਕੋਠੀ ਨੂੰ ਖਾਲੀ ਕਰ ਦਿੱਤਾ ਹੈ। ਇਸਦੀ ਜਾਣਕਾਰੀ ਖੁਦ ਉਹਨਾਂ ਨੇ ਟਵੀਟ ਜਰੀਏ ਦੱਸਿਆ।

ਦਸ ਦਈਏ ਕਿ ਇਸ ਦੌਰਾਨ ਕੋਠੀ ਨੂੰ ਖਾਲੀ ਕਰਵਾਉਣ ਸਮੇਂ ਸਿੱਧੂ ਦੇ ਨਾਲ ਉਹਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਮੌਜੂਦ ਸੀ। ਇਹਨਾਂ ਦੋਹਾਂ ਨੇ ਮੀਡਿਆ ਤੋਂ ਦੂਰੀ ਬਣਾ ਕੇ ਰੱਖੀ।ਇਸ ਤੋਂ ਇਲਾਵਾ ਸਿੱਧੂ ਨੇ ਆਪਣੇ ਨਾਲ ਮਿਲੇ ਸਰਕਾਰੀ ਸਟਾਫ ਨੂੰ ਵਾਪਸ ਭੇਜ ਦਿੱਤਾ ਹੈ। ਕਾਬਿਲੇਗੌਰ ਹੈ ਕਿ ਅਸਤੀਫੇ ਤੋਂ ਬਾਅਦ ਹਰ ਕੋਈ ਇਹੀ ਜਾਣਨਾ ਚਾਹੁੰਦਾ ਹੈ ਕਿ ਆਖਿਰ ਸਿੱਧੂ ਦਾ ਅਗਲਾ ਕਦਮ ਕੀ ਹੋਵੇਗਾ ?

LEAVE A REPLY