ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਮੰਤਰੀ ਮੰਡਲ ਚੋਂ ਆਪਣਾ ਅਸਤੀਫਾ ਦੇ ਦਿੱਤਾ ਜਿਸ ਤੋਂ ਬਾਅਦ ਉਹ ਕਿਧਰੇ ਵੀ ਨਜ਼ਰ ਨਹੀਂ ਆ ਰਹੇ ਹਨ। ਜਿਸਦੇ ਚੱਲਦੇ ਬਠਿੰਡਾ ‘ਚ ਨਵਜੋਤ ਸਿੰਘ ਸਿੱਧੂ ਦੇ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ।ਦਸ ਦਈਏ ਕਿ ਸਿੱਧੂ ਦੇ ਗੁੰਮਸ਼ੁਦਗੀ ਦੇ ਪੋਸਟਰ ਤੇ ਲਿਖਿਆ ਗਿਆ ਹੈ ਕਿ ਪੰਜਾਬ ਦੇ ਸੀਐੱਮ ਨਾ ਬਣਾਉਣ ਦੇ ਕਾਰਨ ਨਵਜੋਤ ਸਿੱਧੂ ਨਾਰਾਜ ਹੋਕੇ ਕਿਧਰੇ ਰੁਸ ਕੇ ਚੱਲੇ ਗਏ ਹਨ।

Sidhu

ਜਿਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਲਿਖਿਆ ਹੈ ਕਿ ਉਹ ਬਹੁਤ ਹੀ ਜਿਆਦਾ ਠੋਕੋ ਤਾਲੀ ਕਹਿਣ ਦੇ ਆਦੀ ਹਨ। ਕਾਬਿਲੇਗੌਰ ਹੈ ਕਿ ਆਪਣਾ ਵਿਭਾਗ ਬਦਲੇ ਜਾਣ ਦੇ ਕਾਰਨ ਨਵਜੋਤ ਸਿੱਧੂ ਕਾਫੀ ਨਾਰਾਜ ਹੋ ਗਏ ਸੀ ਜਿਸ ਕਾਰਨ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ। ਦਸ ਦਈਏ ਕਿ ਸਿੱਧੂ ਨੂੰ ਬਿਜਲੀ ਵਿਭਾਗ ਦਿੱਤਾ ਗਿਆ ਸੀ ਜੋ ਹੁਣ ਕੈਪਟਨ ਅਮਰਿੰਦਰ ਸਿੰਘ ਸਾਂਭ ਰਹੇ ਹਨ।

LEAVE A REPLY