ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਜਿਸਨੂੰ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰ ਵੀ ਕਰ ਲਿਆ ਹੈ। ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ‘ਚ ਇਕ ਵਾਰ ਫਿਰ ਤੋਂ ਵੱਡਾ ਫੇਰਬਦਲ ਹੋ ਸਕਦਾ ਹੈ। ਇਸ ਵੱਡੇ ਫੇਰਬਦਲ ਤੋਂ ਬਾਅਦ ਕਈ ਨਵੇਂ ਚਿਹਰੇ ਕੈਬਨਿਟ ‘ਚ ਸ਼ਾਮਿਲ ਹੋ ਸਕਦੇ ਹਨ।

CM Captain

ਨਾਲ ਹੀ ਕਈ ਪੁਰਾਣੇ ਚਿਹਰਿਆਂ ਦੀ ਛੁੱਟੀ ਹੋ ਸਕਦੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਾਨਸੂਨ ਇਜਲਾਸ ਤੋਂ ਪਹਿਲਾਂ ਹੀ ਇਹ ਫੇਰਬਦਲ ਹੋ ਸਕਦਾ ਹੈ। ਜਿਸ ਤੇ ਕਿਹਾ ਜਾ ਰਿਹਾ ਹੈ ਕਿ ਅਗਲੀ ਕੈਬਨਿਟ ਮੀਟਿੰਗ ਤੋਂ ਬਾਅਦ ਵੱਡਾ ਫੇਰਬਦਲ ਹੋ ਸਕਦਾ ਹੈ।

Navjot-Singh-Sidhu

ਕਾਬਿਲੇਗੌਰ ਹੈ ਕਿ ਪੰਜਾਬ ਦੇ ਸੀਐੱਮ ਵੱਲੋਂ ਲੋਕਸਭਾ ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਕਈ ਵੱਡੇ ਫੇਰਬਦਲ ਕੀਤੇ ਗਏ ਸੀ ਜਿਸ ‘ਚ ਨਵਜੋਤ ਸਿੰਘ ਸਿੱਧੂ ਦੇ ਅਹੁਦਿਆਂ ਨੂੰ ਖੋਹ ਲਿਆ ਤੇ ਉਹਨਾਂ ਨੂੰ ਇਕ ਨਵਾਂ ਵਿਭਾਗ ਦਿੱਤਾ ਗਿਆ। ਪਰ ਆਪਣੇ ਵਿਭਾਗ ਦੇ ਬਦਲੇ ਜਾਣ ਦੇ ਕਾਰਨ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ।

ਇਹ ਵੀ ਦੇਖੋ:-  CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

LEAVE A REPLY