ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਇਕ ਕਦਰ ਫੈਲ ਚੁੱਕਿਆ ਹੈ ਕਿ ਨਸ਼ੇ ਦੀ ਪੂਰਤੀ ਦੇ ਲਈ ਵਿਅਕਤੀ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਇਸੇ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਮਹਿਮਾ ਸਰਜਾ ਚ ਇਕ ਮਾਂ ਦੇ ਦੁੱਧ ਦੇ ਕਰਜ ਨੂੰ ਭੁੱਲਾ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇ ਦੀ ਪੂਰਤੀ ਕਰਨ ਦੇ ਲਈ ਇਕ ਨੌਜਵਾਨ ਨੇ ਆਪਣੀ ਮਾਂ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Mother

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਆਪਣੀ ਮਾਂ ਕੋਲੋਂ ਸ਼ਰਾਬ ਪੀਣ ਲਈ ਪੈਸੇ ਮੰਗੇ ਸੀ ਪਰ ਉਸਦੀ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਗੁੱਸੇ ਚ ਆ ਕੇ ਨੌਜਵਾਨ ਨੇ ਆਪਣੀ ਮਾਂ ਨੂੰ ਗੋਲੀ ਮਾਰ ਦਿੱਤੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈਂਦੇ ਹੋਏ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ ਜਿਸ ‘ਚ ਨਸ਼ੇ ਦੇ ਕਾਰਨ ਇਨਸਾਨਿਅਤ ਸ਼ਰਮਸਾਰ ਹੋਈ ਹੋੇਵੇ। ਜਿਸ ਕਾਰਨ ਨਸ਼ੇ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ। ਨਹੀਂ ਇਸ ਤਰ੍ਹਾਂ ਦੀਆਂ ਵਾਰਦਾਤਾਂ ਦੇ ਨਾਲ ਪੰਜਾਬ ਦਾ ਮਾਹੌਲ ਕਾਫੀ ਖਰਾਬ ਹੋ ਸਕਦਾ ਹੈ।

LEAVE A REPLY