ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਹਰ ਹਿੱਸੇ ਪਹਾੜੀ ਮੈਦਾਨੀ ਇਲਾਕੀਆਂ ਚ ਭਾਰੀ ਮੀਂਹ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਦਸ ਦਈਏ ਕਿ ਪੰਜਾਬ ਦੇ ਕਈ ਦਰਿਆ ਅਜਿਹੇ ਹਨ ਜਿਹਨਾਂ ਦਾ ਪੱਧਰ ਕਾਫੀ ਵਧ ਗਿਆ ਹੈ। ਇਹਨਾਂ ਚ ਜਲੰਧਰ, ਰੂਪਨਗਰ  ਫਿਰੋਜ਼ਪੁਰ ਤੇ ਮੋਗਾ ਮੁੱਖ ਦੱਸੇ ਜਾ ਰਹੇ ਹਨ।

heavy rain

ਜਿਸ ਕਾਰਨ ਕਈ ਪਿੰਡਾਂ ਨੂੰ ਖਾਲੀ ਕਰਵਾਏ ਜਾ ਰਹੇ ਹਨ। ਉੱਥੇ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਹੈ ਕਿ ਅਜੇ ਵੀ ਭਾਰੀ ਮੀਂਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਪੱਛਮੀ ਬੰਗਾਲ, ਓਡੀਸ਼ਾ, ਤਮਿਲਨਾਡੂ, ਪੁਡੂਚੇਰੀ, ਬਿਹਾਰ, ਦਿੱਲੀ, ਹਰਿਆਣਾ, ਪੰਜਾਬ, ਉੱਤਰਾਖੰਡ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਝਾਰਖੰਡ ਤੇ ਛੱਤੀਸਗੜ੍ਹ ਭਾਰੀ ਮੀਂਹ ਪੈ ਸਕਦਾ ਹੈ।

LEAVE A REPLY