ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਬੱਚਾ ਚੋਰੀ ਕਰਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਇਸ ਮਾਮਲੇ ਦੇ ਕਾਰਨ ਲੋਕਾਂ ਚ ਖੌਫ ਦਾ ਮਾਹੌਲ ਬਣਿਆ ਹੋਇਆ ਹੈ।

Child  ਉੱਥੇ ਹੀ ਦਸ ਦਈਏ ਕਿ ਹੁਸ਼ਿਆਰਪੁਰ ਚ ਇਸ ਤਰ੍ਹਾਂ ਦੇ ਮਾਮਲੇ ਚ ਲੋਕਾਂ ਵੱਲੋਂ ਔਰਤ ਦਾ ਕੁਟਾਪਾ ਚਾੜਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਔਰਤ ਇਕ ਬੱਚੇ ਨੂੰ 10 ਰੁਪਏ ਦਾ ਲਾਲਚ ਦੇ ਕੇ ਆਪਣੇ ਨਾਲ ਲਿਜਾ ਰਹੀ ਸੀ

Woman

ਪਰ ਲੌਕਾਂ ਨੇ ਔਰਤ ਨੂੰ ਮੌਕੇ ਤੇ ਇਸ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਕਾਬੂ ਕਰ ਲਿਆ। ਜਿਸ ਤੋਂ ਬਾਅਦ ਔਰਤ ਦਾ ਜੰਮ੍ਹ ਕੇ ਕੁਟਾਪਾ ਚਾੜਿਆ। ਫਿਲਹਾਲ ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਨਾਲ ਹੀ ਪੁਲਿਸ ਨੇ ਵੀ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

LEAVE A REPLY