ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀਆਂ ਜੇਲ੍ਹਾਂ ਚੋਂ ਮੋਬਾਇਲ ਫੋਨ ਬਰਾਮਦ ਹੋਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਪੰਜਾਬ ਪੁਲਿਸ ਦੁਆਰਾ ਕੀਤੇ ਗਏ ਸੁਰੱਖਿਆ ਨੂੰ ਲੈਕੇ ਲੱਖਾਂ ਹੀ ਦਾਅਵੇ ਖੋਖਲੇ ਨਜਰ ਆ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ।

mobile phone

ਦਸ ਦਈਏ ਕਿ ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਜਿਸ ਕਾਰਨ ਪੁਲਿਸ ਦੀ ਸੁਰੱਖਿਆ ਤੇ ਸਖਤ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਵਿਭਾਗ ਹਵਾਲਾਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਆਖਿਰ ਇਹਨਾਂ ਕੋਲ ਮੋਬਾਇਲ ਫੋਨ ਕਿਸ ਤਰ੍ਹਾਂ ਮਿਲੇ।

 

 

LEAVE A REPLY