ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾਖਾ ਵਿਖੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿੱਚ ਰੋਡਸ਼ੋਅ ਕੀਤਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਵੀ ਲੱਥ ਗਈ ਸੀ। ਦਸ ਦਈਏ ਕਿ ਰੋਡ ਸ਼ੋਅ ਦੌਰਾਨ ਸੀਐੱਮ ਕੈਪਟਨ ਦੀ ਤਾਰਾਂ ਦੇ ਨਾਲ ਉਲਝ ਕੇ ਪੱਗ ਲੱਥ ਗਈ। ਮੌਕੇ ਤੇ ਮੌਜੂਦ ਰਵਨੀਤ ਬਿੱਟੂ ਨੇ ਹਲਾਤਾਂ ਨੂੰ ਸਭਾਲਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।

LEAVE A REPLY