ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਿਰਸਾ ਦੇ ਪਿੰਡ ਦੇਸੂ ‘ਚ ਰੇਡ ਦੌਰਾਨ ਨਸ਼ਾ ਤਸਕਰਾਂ ਵੱਲੋਂ ਪੁਲਿਸ ਤੇ ਫਾਇਰਿੰਗ ਕੀਤੀ ਗਈ। ਦਸ ਦਈਏ ਕਿ ਬਠਿੰਡਾ ਪੁਲਿਸ ਨਸ਼ਾ ਤਸਕਰਾਂ ਦੇ ਠਿਕਾਣਿਆਂ ਤੇ ਰੇਡ ਕਰਨ ਲਈ ਗਈ ਸੀ ਪਰ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਨਸ਼ਾ ਤਸਕਰਾਂ ਨੇ ਫਾਇਰਿੰਗ ਕਰ ਦਿੱਤੀ।

Firing   ਜਿਸ ਕਾਰਨ ਇਸ ਹਮਲੇ ਦੇ ਕਾਰਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਇਹਨਾਂ ਹੀ ਨਹੀਂ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਹਮਲੇ ਦੇ ਕਾਰਨ 6 ਪੁਲਿਸ ਮੁਲਾਜ਼ਮ ਗੰਭੀਰ ਰੂਪ ਨਾਲ ਜਖਮੀ ਵੀ ਹੋ ਗਏ। ਉੱਥੇ ਹੀ ਦੂਜੇ ਪਾਸੇ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਕਾਫੀ ਦੇਰ ਮੁੱਠਭੇੜ ਹੋਈ।

Firing

ਨਾਲ ਹੀ ਇਸ ਮਾਮਲੇ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਸਾਹਿਬ ਤੇ ਫਾਇਰਿੰਗ ਕੀਤੀ। ਲੋਕਾਂ ਨੇ ਇਹ ਕਿਹਾ ਕਿ ਗੁਰਦੁਆਰਾ ਸਾਹਿਬ ਤੇ ਫਾਇਰਿੰਗ ਕਰਕੇ ਪੁਲਿਸ ਮੁਲਾਜ਼ਮਾ ਨੇ ਬੇਅਦਬੀ ਕੀਤੀ ਹੈ। ਫਿਲਹਾਲ ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY