ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਵਿੱਚ ਬਿਤੇ ਇੱਕ ਹਫ਼ਤੇ ਤੋਂ ਮੰਡੀਆਂ ਵਿੱਚ ਕਿਸਾਨ ਆਪਣੀ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟ ਦੀ ਘਾਟ ਕਾਰਨ ਖਜਲ ਖੁਆਰ ਹੋ ਰਹੇ ਹਨ। ਝੋਨੇ ਦੀ ਫਸਲ ਵਿੱਚ ਨਮੀ ਦੀ ਮਾਤਰਾ ਵਧ ਦੱਸ ਕੇ ਮਾਸੂਮ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਮੰਡੀ ਪ੍ਰਸ਼ਾਸਨ ਉੱਤੇ ਦੋਸ਼ ਲਗਾਉਂਦਿਆਂ ਕਿਸਾਨਾਂ ਨੇ ਕਿਹਾ ਕਿ, ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਅਤੇ ਜਗ੍ਹਾ ਦੀ ਘਾਟ ਕਾਰਨ ਕਿਸਾਨ ਆਪਣੀ ਫਸਲ ਰੇਤੇ ‘ਤੇ ਰੱਖਣ ਲਈ ਮਜਬੂਰ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ, ਫਸਲਾਂ ਦੀ ਖਰੀਦ ਨਾ ਹੋਣ ਕਾਰਨ ਦਿਵਾਲੀ ਦਾ ਤਿਉਹਾਰ ਵੀ ਉਨ੍ਹਾਂ ਨੇ ਮੰਡੀਆਂ ਵਿੱਚ ਬੈਠ ਕੇ ਮਨਾਇਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਨੇਤਾ ਰਾਮ ਸਿੰਘ ਨੇ ਦੱਸਿਆ ਕਿ, ਕਈ ਥਾਵਾਂ ‘ਤੇ ਖਰੀਦ ਇੰਸਪੈਕਟਰ ਨਾਲ ਸੈਲਰ ਮਾਲਿਕ ਵੀ ਜਾਂਦੇ ਹਨ ਅਤੇ ਫ਼ਸਲਾਂ ਦੀ ਖਰੀਦ ‘ਚ ਅੜਿਕੇ ਕੇ ਲਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸੈਲਰ ਮਾਲਿਕ ਆਪ ਆਪਣੀਆਂ ਪਰਖੀਆਂ ਲਾਉਂਦੇ ਹਨ।  ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ, ਇਨ੍ਹਾਂ ਸਾਰੀਆਂ ਗੱਲਾਂ ‘ਤੇ ਰੋਕ ਲਈ ਜਾਵੇ ਅਤੇ ਝੋਨੇ ਦੀ ਖਰੀਦ ਲਗਾਤਾਰ ਸੁਚੱਜੇ ਢੰਗ ਨਾਲ ਕਰਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸਾਨ ਖਜਲ ਖਵਾਰ ਨਾ ਹੋਣ।  ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ, ਮੰਡੀਆਂ ‘ਚ ਜਿਹੜਾ ਰੇਤਾ ਪਿਆ ਹੈ ਉਸ ਨੂੰ ਚੁੱਕਿਆ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਰੱਖ ਸਕਣ।

ਇਸ ਬਾਰੇ ਜਾਣਕਾਰੀ ਦਿੰਦਿਆਂ ਲੇਬਰ ਲੇ ਦੱਸਿਆ ਕਿ ਉਹ 12 ਅਕਤੂਬਰ ਤੋਂ ਹੀ ਮੰਡੀ ਵਿਖੇ ਕੰਮ ਕਰਨ ਲਈ ਪਹੁੰਚਿਆ ਹੋਇਆ ਹੈ ਪਰ ਝੋਨੇ ਦੀ ਖਰੀਦ ਵਿੱਚ  ਘਾਟ ਅਤੇ ਲਿਫਟ ਦੇ ਚਲਦਿਆਂ ਉਹ ਆਪਣੀ ਜੇਬ ਵਿਚੋਂ ਖਰਚ ਕਰ ਰਿਹਾ ਹੈ।

ਉੱਥੇ ਹੀ ਦੂਜੇ ਪਾਸੇ ਕਿਸਾਨਾਂ ਅਤੇ ਲੇਬਰ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਕੀਤੀ ਜਾਵੇ ਤਾਂ ਜੋ  ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

 

 

 

 

 

 

 

 

 

 

 

 

 

 

 

 

 

LEAVE A REPLY