ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੜ ਤੋਂ ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ। ਦਸ ਦਈਏ ਕਿ ਉਹਨਾਂ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸਰਕਾਰ ਸਿਆਸਤ ਕਰ ਰਹੀ ਹੈ।

gobind singh longowal

ਉਹ ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੱਲ ਕਰਨ ਲਈ ਤਿਆਰ ਹਨ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਇਹ ਕੋਈ ਸਿਆਸੀ ਸਟੇਜ ਹੈ। ਸਰਕਾਰਾਂ ਦੀਆਂ ਗੱਲਾਂ ਸਾਡੀਆਂ ਸਮਝ ਤੋਂ ਬਾਹਰ ਹਨ। ਇਸ ਤੋਂ ਇਲਾਵਾ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਸਾਂਝੇ ਸਮਾਗਮ ਲਈ ਸਾਡਾ ਸਾਥ ਦੇਵੇਗੀ।

 

LEAVE A REPLY