ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖਾ ਲਈ ਤਿਆਰ ਹੋ ਰਹੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਦਿੱਤੀ।

ਉਹਨਾਂ ਨੇ ਕਿਹਾ ਕਿ ਬਾਬਾ ਨਾਨਕ ਜੀ ਦੇ ਆਸ਼ੀਰਵਾਦ ਦੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਖੁਲੇ ਦਰਸ਼ਨ-ਏ-ਦੀਦਾਰ ਦਾ ਸੁਪਨਾ ਸੱਚ ਹੋਣ ਵਾਲਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ।

LEAVE A REPLY