ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ਦੇ ਕਸਬਾ ਭਰਤਗੜ੍ਹ ‘ਚ ਰਹਿਣ ਵਾਲੇ ਪੁਲਿਸ ਮੁਲਾਜ਼ਮ ਨੇ ਨਹਿਰ ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਮੁਲਾਜ਼ਮ ਦੀ ਲਾਸ਼ ਨਹਿਰ ‘ਚ ਤਕਰੀਬਨ ਤਿੰਨ ਘੰਟੇ ਤੱਕ ਤੈਰਦੀ ਰਹੀ ਸੀ।

Police

ਪਰ ਮੌਕੇ ਤੇ ਪਹੁੰਚੇ ਪੁਲਿਸ ਮੁਲਾਜ਼ਮ ਇਸ ਗੱਲ ਤੋਂ ਲੜਦੇ ਰਹੇ ਕਿ ਇਹ ਇਲਾਕਾ ਉਹਨਾਂ ਦੇ ਖੇਤਰ ‘ਚ ਨਹੀਂ ਆਉਂਦਾ। ਫਿਰ ਉੱਚ ਅਧਿਕਾਰੀਆਂ ਦੇ ਪਹੁੰਚਣ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ ਗਿਆ। ਉੱਥੇ ਹੀ ਮ੍ਰਿਤਕ ਪੁਲਿਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਹ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

LEAVE A REPLY