ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਮੌਕੇ ਅੰਮ੍ਰਿਤਸਰ ਦੇ ਗੁਰਦੁਆਰਾ ਮੰਜੀ ਸਾਹਿਬ ਹਾਲ ਵਿਖੇ ਵਿਸ਼ੇਸ਼ ਬੈਠਕ ਦਾ ਆਯੋਜਨ ਕਰਾਇਆ ਗਿਆ। ਆਯੋਜਿਤ ਬੈਠਕ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਦਾਸੀਆਂ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਤੇ ਚਰਚਾ ਕੀਤੀ ਗਈ ।

ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਹਾਲ ਵਿਖੇ ਕਈ ਵਿਦਵਾਨ ਅਤੇ ਮਹਾਪੁਰਖ ਇਕੱਠੇ ਹੋਏ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

ਇਸ ਮੌਕੇ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਤੇ ਅਮਲ ਕੀਤਾ ਜਾਵੇ।  ਉਨ੍ਹਾਂ ਨੇ ਸ਼ਨੀਵਾਰ ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਵਿਧਾਨ ਸਭਾ ਵਿੱਚ ਔਰਤਾਂ ਵੱਲੋਂ ਕੀਤੀ ਜਾਣ ਵਾਲੀ ਸੇਵਾ ਸੰਭਾਲ ਬਾਰੇ ਚਰਚਾ ਕਰਦਿਆਂ ਕਿਹਾ ਕਿ, ਇਹ ਧਾਰਮਿਕ ਗੱਲਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਚਾਹੁੰਦੇ ਹਨ।

ਉਨ੍ਹਾਂ ਕਿਹਾ ਇਹ ਅਫ਼ਸੋਸ ਦੀ ਗੱਲ ਹੈ ਕਿ ਇਸ ਨੂੰ ਵਿਧਾਨ ਸਭਾ ਵਿੱਚ ਵਿਚਾਰਿਆ ਗਿਆ।  ਇੱਕ ਪਾਸੇ ਜਿੱਥੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਸਿਆਸੀ ਲਾਹਾ ਨਹੀਂ ਲੈਣਾ ਚਾਹੀਦਾ ਹੈ। ਉੱਥੇ ਹੀ ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਔਰਤਾਂ ਦਾ ਬੜਾ ਉੱਚਾ ਦਰਜਾ ਹੈ। ਉਨ੍ਹਾਂ ਕਿਹਾ ਕਿ, ਇਸ ਸਬੰਧਿਤ ਜਦੋਂ ਮਾਮਲਾ ਉਨ੍ਹਾਂ ਦੇ ਸਾਹਮਣੇ ਆਵੇਗਾ ਤਾਂ ਇਸ ‘ਤੇ ਮੁੜ ਵਿਚਾਰ ਕੀਤਾ ਜਾਵੇਗਾ।

LEAVE A REPLY