ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ ਹੋਣਗੀਆਂ ਅਤੇ 27 ਮਾਰਚ ਤੱਕ ਚੱਲਣਗੀਆਂ। ਦਸਵੀਂ ਦੀ ਪ੍ਰੀਖਿਆ 17 ਮਾਰਚ ਤੋਂ 8 ਅਪ੍ਰੈਲ ਤੱਕ ਹੋਵੇਗੀ। ਬੋਰਡ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਡੇਟਸ਼ੀਟ ਵੈਬਸਾਈਟ ‘ਤੇ ਅਪਲੋਡਲ ਵੀ ਕਰ ਦਿੱਤੀ ਹੈ।

ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਿਕ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੁਪਿਹਰ ਸਮੇਂ ਹੋਣਗੀਆਂ । ਪ੍ਰੀਖਿਆ ਦਾ ਸਮਾਂ 2 ਤੋਂ 5 ਵਜੇ ਤੱਕ ਦਾ ਰਹੇਗਾ। ਉਸੇ ਸਮੇਂ, ਵਿਸ਼ੇਸ਼ ਬੱਚਿਆਂ ਨੂੰ ਇਮਤਿਹਾਨ ਲਈ ਇੱਕ ਘੰਟਾ ਵਾਧੂ ਸਮਾਂ ਮਿਲੇਗਾ।  ਇਸੇ ਤਰ੍ਹਾਂ, ਦਸਵੀਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ 1 ਵਜੇ ਤੱਕ ਚੱਲੇਗੀ।

ਬੋਰਡ ਦਾ ਕਹਿਣਾ ਹੈ ਕਿ, ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਜਿੱਥੇ ਵਿਦਿਆਰਥੀ ਫੋਨ ਅਤੇ ਈਮੇਲ ਰਾਹੀਂ ਸੰਪਰਕ ਕਰ ਸਕਣਗੇ। ਇਸ ਦੇ ਨਾਲ ਹੀ ਬੋਰਡ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ, ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਲਈ ਪ੍ਰੀਖਿਆ ਸ਼ਾਖਾਵਾਂ ਦੇ ਅਧਿਕਾਰੀ ਛੁੱਟੀ ਵਾਲੇ ਦਿਨ ਵੀ ਤਾਇਨਾਤ ਹੋਣਗੇ।

18 ਫਰਵਰੀ ਤੋਂ ਪੰਜਵੀਂ ਪ੍ਰੀਖਿਆ ਅਤੇ 3 ਮਾਰਚ ਤੋਂ ਅੱਠਵੀਂ ਦੀ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ ਵੀ ਕੀਤਾ ਹੈ। ਪੰਜਵੀਂ ਦੀ ਪ੍ਰੀਖਿਆਵਾਂ 18 ਫਰਵਰੀ ਤੋਂ 26 ਫਰਵਰੀ ਤੱਕ ਚੱਲਣਗੀਆਂ ਅਤੇ ਪ੍ਰੀਖਿਆਵਾਂ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਅੱਠਵੀਂ ਦੀਆਂ ਪ੍ਰੀਖਿਆਵਾਂ 3 ਮਾਰਚ ਤੋਂ 14 ਮਾਰਚ ਤੱਕ ਚੱਲਣਗੀਆਂ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 9 ਵਜੇ ਤੋਂ 12 ਵਜੇ ਤੱਕ ਹੋਵੇਗਾ। ਪੰਜਵੀਂ ਜਮਾਤ ਦਾ ਸਿਹਤ ਅਤੇ ਸਰੀਰਕ ਸਿੱਖਿਆ ਵਿਸ਼ੇ ਦੀ ਵਿਹਾਰਕ ਪ੍ਰੀਖਿਆ 28 ਅਤੇ 29 ਫਰਵਰੀ ਨੂੰ ਆਯੋਜਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੱਠਵੀਂ ਦੀਆਂ ਵਿਹਾਰਕ ਪ੍ਰੀਖਿਆਵਾਂ ਸਬੰਧਤ ਸਕੂਲ ਦੀ ਸਹੂਲਤ ਅਨੁਸਾਰ 17 ਮਾਰਚ ਤੋਂ 24 ਮਾਰਚ ਤੱਕ ਹੋਣਗੀਆਂ।

LEAVE A REPLY