LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
murder kapurthala new

Kapurthala News : ਪੰਜਾਬ ਵਿਚ ਰਿਸ਼ਤੇ ਮੁੜ ਤਾਰ-ਤਾਰ ਹੁੰਦੇ ਨ਼ਜ਼ਰ ਆਏ ਹਨ। ਇੱਥੇ ਇਕ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਬੈੱਡ 'ਚ ਲੁਕਾ ਦਿੱਤਾ। ਇਹ ਵਾਰਦਾਤ ਕਪੂਰਥਲਾ ਦੇ ਕਸਬਾ ਨਡਾਲਾ 'ਚ ਘਟੀ। ਦੱਸਿਆ ਜਾ ਰਿਹਾ ਹੈ ਕਿ ਕਾਤਲ ਨੇ ਆਪਣੇ ਭਰਾ ਦਾ ਕਤਲ ਕਰਨ ਤੋਂ ਬਾਅਦ ਆਪਣੇ ਪਿਤਾ ਨੂੰ ਫੋਨ 'ਤੇ ਸੂਚਿਤ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਦੋਵਾਂ ਵਿਚਾਲੇ ਝਗੜਾ ਫਰਿਜ ਵੇਚਣ ਨੂੰ ਲੈ ਕੇ ਹੋਇਆ।ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਭੁਲੱਥ ਅਤੇ ਸੁਭਾਨਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿਤਾ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦਸਿਆ ਕਿ ਕਤਲ ਦੇ ਦੋਸ਼ੀ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 201 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮ ਦੀ ਭਾਲ ਵੀ ਸ਼ੁਰੂ ਕਰ ਦਿਤੀ ਗਈ ਹੈ।ਜਾਣਕਾਰੀ ਮੁਤਾਬਕ ਨਡਾਲਾ ਦੀ ਹਿੰਮਤ ਸਿੰਘ ਕਾਲੋਨੀ 'ਚ ਅਜੀਤ ਸਿੰਘ ਨਾਂ ਦਾ ਵਿਅਕਤੀ ਰਹਿੰਦਾ ਹੈ। ਉਸ ਦੇ ਦੋ ਪੁੱਤਰ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਸੀ। ਪਿਤਾ ਅਜੀਤ ਸਿੰਘ ਜ਼ੀਰਕਪੁਰ ਦੀ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦੇ ਹਨ। ਦੋਵੇਂ ਭਰਾ ਕੁਲਵਿੰਦਰ ਸਿੰਘ (26) ਅਤੇ ਸੁਖਵਿੰਦਰ ਸਿੰਘ (22) ਨਸ਼ੇ ਦੇ ਆਦੀ ਸਨ। ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਾਮਾਨ ਵੇਚ ਦਿਤਾ।ਇਸ ਤੋਂ ਬਾਅਦ ਅਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਭਾਨਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸੁਖਵਿੰਦਰ ਸਿੰਘ ਦੀ ਲਾਸ਼ ਘਰ ਦੇ ਬਾਕਸ ਬੈੱਡ ਤੋਂ ਬਰਾਮਦ ਕੀਤੀ। ਡੀਐਸਪੀ ਸੁਰਿੰਦਰ ਪਾਲ ਸਿੰਘ ਨੇ ਇਹ ਵੀ ਦਸਿਆ ਕਿ ਮੁਲਜ਼ਮ ਦਾ ਮੋਬਾਈਲ ਵੀ ਬੰਦ ਹੈ। ਉਨ੍ਹਾਂ ਇਹ ਵੀ ਦਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ 'ਤੇ ਮੁਲਜ਼ਮ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।...

ravneet bittu new

ਲੁਧਿਆਣਾ-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਗਏ ਭਾਜਪਾ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਦੀ ਪੋਸਟਰਾਂ ਨੂੰ ਲੈ ਕੇ ਟਵਿੱਟਰ ਵਾਰ ਸ਼ੁਰੂ ਹੋ ਗਈ ਹੈ। ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਰਵਨੀਤ ਬਿੱਟੂ ਦੇ ਕੁੱਝ ਪੋਸਟਰਾਂ 'ਤੇ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਤੇ ਕੁੱਝ 'ਤੇ ਨਾ ਲਗਾਉਣ ਨੂੰ ਲੈ ਕੇ ਤੰਜ ਕੱਸਿਆ ਹੈ। ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ ਕਿ ''ਸਿਆਸੀ ਮੌਕਾਪ੍ਰਸਤੀ ਦਾ ਸਿਖ਼ਰ। ਜਦੋਂ ਤੁਹਾਨੂੰ ਲੱਗਿਆ ਕਿ ਬੇਅੰਤ ਸਿੰਘ ਜੀ ਦੀ ਤਸਵੀਰ ਨੂੰ ਭਾਜਪਾ ਦੇ ਪ੍ਰਚਾਰ ਪੋਸਟਰਾਂ ਵਿਚ ਸ਼ਾਮਲ ਕਰਨ ਨਾਲ ਤੁਹਾਨੂੰ ਵੋਟਾਂ ਮਿਲਣਗੀਆਂ, ਤਾਂ ਤੁਸੀਂ ਇਸ ਦੀ ਵਰਤੋਂ ਕੀਤੀ ਅਤੇ ਹੁਣ ਜਦੋਂ ਲੋਕ ਤੁਹਾਨੂੰ ‘ਗੱਦਾਰ’ ਕਹਿ ਰਹੇ ਨੇ ਤਾਂ ਤੁਸੀਂ ਪੋਸਟਰਾਂ ਤੋਂ ਉਨ੍ਹਾਂ ਦੀ ਤਸਵੀਰ ਹਟਾ ਲਈ? ਕੁਝ ਸ਼ਰਮ ਮਹਿਸੂਸ ਕਰੋ!''  ਰਾਜਾ ਵੜਿੰਗ ਦੇ ਟਵੀਟ ਦੇ ਜਵਾਬ ਵਿਚ ਰਵਨੀਤ ਬਿੱਟੂ ਨੇ ਕਿਹਾ ਕਿ ''ਰਾਜਾ ਵੜਿੰਗ ਜੀ ਤੁਹਾਡੇ ਪੋਸਟਰਾਂ ਵਿਚ ਗਾਂਧੀ ਪਰਿਵਾਰ ਦੀਆਂ ਗਾਇਬ ਤਸਵੀਰਾਂ ਉਹਨਾਂ ਦੀ ਘਟਦੀ ਪ੍ਰਸਿੱਧੀ ਅਤੇ ਵਿਵਾਦ ਖੜਾ ਹੋਣ ਦੇ ਤੁਹਾਡੇ ਡਰ ਨੂੰ ਦਰਸਾਉਂਦੀਆਂ ਹਨ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੇ ਪ੍ਰਸ਼ੰਸਕ ਹੋ ਤੇ ਮੇਰਾ ਫੇਸਬੁੱਕ ਪੇਜ ਫਾਲੋ ਕਰਦੇ ਹੋ ਪਰ ਲੁਧਿਆਣੇ ਦੇ ਆਪਣੇ 5 ਸਿਤਾਰਾ ਹੋਟਲ ਦੇ ਕਮਰੇ ਵਿਚੋਂ ਬਾਹਰ ਨਿਕਲੋ ਅਤੇ ਮੇਰੇ ਚੋਣ ਦਫ਼ਤਰ ਵਿਚ ਜਾਓ। ਸ਼ਹੀਦ ਹੋਏ ਆਗੂ ਸ. ਬੇਅੰਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰੋ ਅਤੇ ਨਾਲ ਸੈਲਫ਼ੀ ਲੈਣਾ ਨਾ ਭੁੱਲੋ। ਲੁਧਿਆਣਾ ਵਿਚ 20 ਦਿਨਾਂ ਦੀਆਂ ਛੁੱਟੀਆਂ ਦਾ ਆਨੰਦ ਮਾਣੋ।'' ...

encounter new

Punjab News : ਬੀਤੇ ਦਿਨੀਂ ਖਰੜ ਵਿਖੇ ਬਾਊਂਸਰ ਦੇ ਸਿਰ ਵਿਚ ਗੋਲ਼ੀ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿਚ ਮੁਹਾਲੀ ਸਪੈਸ਼ਲ ਸੈਲ ਨੇ ਵੱਡੀ ਕਾਰਵਾਈ ਕੀਤੀ ਹੈ। ਮੁਹਾਲੀ ਦੇ ਨਿਊ ਮੁੱਲਾਂਪੁਰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ।  ਜਾਣਕਾਰੀ ਅਨੁਸਾਰ ਗੈਂਗਸਟਰਾਂ ਨੇ ਪੁਲਿਸ ਉਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਸਪੈਸ਼ਲ ਸੈੱਲ ਵਲੋਂ ਜਵਾਬੀ ਕਾਰਵਾਈ ਕੀਤੀ ਗਈ। ਇਸ ਮਗਰੋਂ ਮੁਹਾਲੀ ਸਪੈਸ਼ਲ ਸੈੱਲ ਨੇ 2 ਗੈਂਗਸਟਰਾਂ ਨੂੰ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਗੈਂਗਸਟਰ ਵਿਕਰਮ ਰਾਣਾ ਉਰਫ਼ ਹੈਪੀ ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ ਉਰਫ਼ ਧਨੋਆ ਵਾਸੀ ਖਰੜ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਲੱਤ ਵਿਚ ਗੋਲੀ ਲੱਗਣ ਨਾਲ ਦੋਵਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਬਾਅਦ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਬਾਊਂਸਰ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਮ੍ਰਿਤਕ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਸੀ।ਇਸ ਤੋਂ ਬਾਅਦ ਬੰਬੀਹਾ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ, ‘ਇਹ ਕਤਲ ਲੱਕੀ ਪਟਿਆਲ ਨੇ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਲਿਆ ਗਿਆ ਹੈ’। 

sheetal angural 1234 neww

ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਤੇ ਹੁਣ ਬੀਜੇਪੀ ਵਿਚ ਸ਼ਾਮਲ ਹੋ ਚੁੱਕੇ  ਸ਼ੀਤਲ ਅੰਗੁਰਾਲ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਜਮ ਕੇ ਭੜਾਸ ਕੱਡੀ। ਕਰੀਬ 23 ਮਿੰਟ ਤਕ ਲਾਈਵ ਰਹੇ ਸ਼ੀਤਲ ਅੰਗੁਰਾਲ ਨੇ ਇੰਗਲੈਂਡ ਵਿਚ ਬੈਠੇ ਕਿਸੇ ਵਿਅਕਤੀ ਉਤੇ ਭੜਾਸ ਕੱਢੀ। ਇਹ ਵਿਅਕਤੀ ਕੌਣ ਹੈ, ਇਸ ਬਾਰੇ ਸ਼ੀਤਲ ਅੰਗੁਰਾਲ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਸ਼ੀਤਲ ਦਾ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਜਮ ਕੇ ਵਾਇਰਲ ਹੋ ਰਿਹਾ ਹੈ।ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਪਹਿਲਾਂ ਤਾਂ ਜਮ ਕੇ ਵਿਰੋਧੀ ਧਿਰਾਂ ਉਤੇ ਨਿਸ਼ਾਨਾ ਸਾਧਿਆ ਤੇ ਲੋਕਾਂ ਨੂੰ ਬੀਜੇਪੀ ਨੂੰ ਵੋਟ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਲਾਈਵ ਦੌਰਾਨ ਸ਼ੀਤਲ ਬੋਲੇ, 'ਮੈਂ ਦੋ ਸਾਲਾਂ ਤੋਂ ਕੁਝ ਨਹੀਂ ਕਰ ਰਿਹਾ ਸੀ ਦੋ ਸਾਲ ਤੋਂ ਮੂੰਹ ਬੰਦ ਕਰ ਕੇ ਬੈਠਾ ਸੀ ਪਰ ਹੁਣ ਸੇਰੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ।' ਵਿਅਕਤੀ ਦਾ ਨਾਂ ਲਏ ਬਗੈਰ ਹੀ ਸ਼ੀਤਲ ਨੇ ਕਿਹਾ ਕਿ 9 ਮਹੀਨੇ ਤੋਂ ਉਕਤ ਵਿਅਕਤੀ ਇੰਗਲੈਂਡ ਤੋਂ ਜਲੰਧਰ ਨਹੀਂ ਪਰਤਿਆ ਹੈ  ਕਿਉਂਕਿ ਉਹ ਰੇਰੇ ਤੋਂ ਡਰਦਾ ਹੈ। ਇਸ ਦੌਰਾਨ ਸ਼ੀਤਲ ਨੇ ਕਈ ਵਾਰ ਵਿਅਕਤੀ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ। ਨਾਲ ਹੀ ਸ਼ੀਤਲ ਉਕਤ ਵਿਅਕਤੀ ਨੂੰ ਧਮਕਾ ਰਹੇ ਹਨ ਕਿ ਉਹ ਜਲਦ ਜੇਪੀ ਨਗਰ ਵਿਚ ਆ ਕੇ ਉਸ ਦਾ ਹਿਸਾਬ ਕਰਨਗੇ।

marriage car new

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ਉਤੇ ਗਿੱਦੜਾਂ ਵਾਲੀ ਨੇੜੇ ਇਕ ਫੁੱਲਾਂ ਨਾਲ ਸਜੀ ਕਾਰ ਨਾਲ ਹਾਦਸਾ ਵਾਪਰ ਗਿਆ। ਲਾੜਾ-ਲਾੜੀ ਦੀ ਕਾਰ ਦੀ ਟਰੈਕਟਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਲਾੜਾ ਲਾੜੀ ਦੇ ਨਾਲ ਰਿਸ਼ਤੇਦਾਰ ਗੰਭੀਰ ਜ਼ਖ਼ਮੀ ਹੋ ਗਏ।ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਦੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿੱਦੜਾਂ ਵਾਲੀ ਨੇੜੇ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਲਾ ਵਾਲੀ ਮੰਡੀ ਦਾ ਰਹਿਣ ਵਾਲਾ ਸੰਦੀਪ ਸਿੰਘ ਲਾੜਾ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਗਿੱਦੜਾਂ ਵਾਲੀ ਨੇੜੇ ਪਹੁੰਚੇ ਤਾਂ ਉਥੇ ਆ ਰਹੇ ਟਰੈਕਟਰ ਨਾਲ ਟੱਕਰ ਹੋ ਗਈ। ਜਿਸ ਕਾਰਨ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

cbse result new

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (cbse) ਵੱਲੋਂ 10ਵੀਂ ਤੇ 12ਵੀਂ ਦੇ ਨਤੀਜੇ ਐਲਾਨਣ ਬਾਰੇ ਅਪਡੇਟ ਦਿੱਤੀ ਗਈ ਹੈ। CBSE ਵੱਲੋਂ 20 ਮਈ ਤੋਂ ਬਾਅਦ ਸੀਬੀਐਸਈ 10ਵੀਂ ਅਤੇ 12ਵੀਂ ਦੇ ਨਤੀਜੇ 2024 ਨੂੰ ਜਾਰੀ ਕਰਨ ਦੀ ਉਮੀਦ ਹੈ। ਇਹ ਜਾਣਕਾਰੀ ਬੋਰਡ ਦੇ ਅਧਿਕਾਰਤ ਨਤੀਜੇ ਪੋਰਟਲ ਉਤੇ ਦਿੱਤੀ ਗਈ ਹੈ।ਜਿਨ੍ਹਾਂ ਵਿਦਿਆਰਥੀਆਂ ਨੇ ਸੀਬੀਐਸਈ ਬੋਰਡ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਿੱਤੀਆਂ ਹਨ, ਉਹ ਆਪਣੇ ਨਤੀਜੇ cbse.gov.in ਜਾਂ results.cbse.nic.in 'ਤੇ ਅਧਿਕਾਰਤ ਵੈੱਬਸਾਈਟ ਤੋਂ ਦੇਖ ਅਤੇ ਡਾਊਨਲੋਡ ਕਰਨ ਦੇ ਯੋਗ ਹੋਣਗੇ।ਇਸ ਸਾਲ, ਸੀਬੀਐਸਈ ਕਲਾਸ 10ਵੀ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਤੱਕ ਆਯੋਜਿਤ ਕੀਤੀਆਂ ਗਈਆਂ ਸਨ, ਜਦੋਂ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 2 ਅਪ੍ਰੈਲ, 2024 ਤੱਕ ਆਯੋਜਿਤ ਕੀਤੀਆਂ ਗਈਆਂ ਸਨ। ਦੋਵੇਂ ਪ੍ਰੀਖਿਆਵਾਂ ਇੱਕ ਸ਼ਿਫਟ ਵਿੱਚ ਸਵੇਰੇ 10:30 ਵਜੇ ਤੋਂ 01 ਵਜੇ ਤੱਕ ਆਯੋਜਿਤ ਕੀਤੀਆਂ ਗਈਆਂ ਸਨ : ਸਾਰੇ ਦਿਨ ਸ਼ਾਮ 30 ਵਜੇ। ਇਸ ਸਾਲ ਲਗਪਗ 26 ਵੱਖ-ਵੱਖ ਦੇਸ਼ਾਂ ਦੇ ਕੁੱਲ 39 ਲੱਖ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦਿੱਤੀਆਂ। ਇਕੱਲੇ ਰਾਸ਼ਟਰੀ ਰਾਜਧਾਨੀ ਵਿੱਚ, 5.80 ਲੱਖ ਵਿਦਿਆਰਥੀਆਂ ਨੇ CBSE ਬੋਰਡ ਪ੍ਰੀਖਿਆਵਾਂ...

teacher news

ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਵਜੀਦਪੁਰ ਬਦੇਸ਼ਾ ਵਿਖੇ ਅੱਜ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇੰਸਪੈਕਟਰ ਕਮਲਜੀਤ ਸਿੰਘ ਗਿੱਲ ਐੱਸ.ਐੱਚ.ਓ. ਥਾਣਾ ਸ਼ੇਰਪੁਰ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਸਾਹਿਬ ਸਿੰਘ ਵਾਸੀ ਜੁਝਾਰ ਸਿੰਘ ਨਗਰ ਮਾਲੇਰਕੋਟਲਾ ਦਾ ਰਹਿਣ ਵਾਲਾ ਸੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਦੇਸ਼ਾ ਵਿਖੇ ਪ੍ਰਾਇਮਰੀ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਸਵੇਰੇ ਉਹ ਮਾਲੇਰਕੋਟਲਾ ਤੋਂ ਵਜੀਦਪੁਰ ਬਦੇਸ਼ਾ ਵਿਖੇ ਆਪਣੇ ਡਿਊਟੀ 'ਤੇ ਆ ਰਿਹਾ ਸੀ ਤਾਂ ਉਸ ਉਤੇ ਵਜੀਦਪੁਰ ਬਦੇਸ਼ਾ ਨਜ਼ਦੀਕ ਪੈਂਦੇ ਗੰਦੇ ਨਾਲੇ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਾਹਿਬ ਸਿੰਘ ਦੀ ਛਾਤੀ ਵਿਚ ਨੇਜੇ ਵਰਗਾ ਲੋਹੇ ਦਾ ਨੁਕੀਲਾ ਹਥਿਆਰ ਵਿਚ ਹੀ ਖੁੱਬਿਆ ਹੋਇਆ ਸੀ। ਇਸ ਮੌਕੇ ਪੁਲਿਸ ਪਾਰਟੀ ਵੱਲੋਂ ਮ੍ਰਿਤਕ ਦੀ ਦੇਹ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਇਸ ਕਤਲ ਕੇਸ ’ਚ ਦੋਸ਼ੀ ਪਾਏ ਗਏ, ਉਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

child new new

ਕਰਨਾਲ-ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਮਟਰੌਲੀ ਵਿਚ ਵੀਰਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਨੇ ਘਰ ਬਾਹਰ ਸੜਕ 'ਤੇ ਖੇਡ ਰਹੀ 2 ਸਾਲਾ ਬੱਚੀ ਨੂੰ ਕੁਚਲ ਦਿੱਤਾ। ਬੱਚੀ ਦਾ ਪਿਤਾ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਭੱਜਣ ਲੱਗਾ ਸੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਜਾਣਕਾਰੀ ਅਨੁਸਾਰ ਇਹ ਹਾਦਸਾ ਬਾਪੌਲੀ ਥਾਣਾ ਖੇਤਰ ਦੇ ਪਿੰਡ ਮਟਰੌਲੀ ਵਿਚ ਵਾਪਰਿਆ। ਸੁਭਾਸ਼ ਦੀਆਂ ਇੱਥੇ ਚਾਰ ਧੀਆਂ ਹਨ। ਉਸ ਦੀ ਸਭ ਤੋਂ ਛੋਟੀ ਧੀ 2 ਸਾਲ ਦੀ ਤਾਨਿਆ ਸੀ। ਵੀਰਵਾਰ ਸਵੇਰੇ ਕਰੀਬ 7.30 ਵਜੇ ਉਹ ਆਪਣੇ ਘਰ ਦੇ ਬਾਹਰ ਸੜਕ 'ਤੇ ਖੇਡ ਰਹੀ ਸੀ। ਇਸ ਦੌਰਾਨ ਸਮਾਲਖਾ ਦੇ ਪਿੰਡ ਅੱਟਾ ਸਥਿਤ ਚੰਦਨ ਬਾਲ ਵਿਕਾਸ ਸਕੂਲ ਦੀ ਬੱਸ ਨੇ ਤੇਜ਼ ਰਫ਼ਤਾਰ ਨਾਲ ਆ ਕੇ ਬੱਚੀ ਨੂੰ ਕੁਚਲ ਦਿੱਤਾ। ਹਾਦਸੇ ਵਿਚ ਬੱਚੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਮੌਕੇ 'ਤੇ ਇਕੱਠੇ ਹੋ ਕੇ ਦੋਸ਼ੀ ਬੱਸ ਡਰਾਈਵਰ ਨੂੰ ਵੀ ਮੌਕੇ 'ਤੇ ਹੀ ਰੋਕ ਲਿਆ। ਪੁਲਿਸ ਬੁਲਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। 

corona virus news new

Corona News : ਦੇਸ਼ ਭਰ ਵਿੱਚ ਮੁੜ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ। ਇਲਾਜ ਅਧੀਨ 145 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 810 ਰਹਿ ਗਈ ਹੈ। ਉੱਤਰ ਪ੍ਰਦੇਸ਼ ਰਾਜ ਵਿੱਚ ਦੇਸ਼ ਭਰ ਵਿੱਚ ਸਭ ਤੋਂ ਵੱਧ 13 ਸਰਗਰਮ ਮਰੀਜ਼ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ 8 ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਵਿੱਚ ਇੱਕ ਮਰੀਜ਼ ਪੰਜਾਬ ਅਤੇ 2 ਮਰੀਜ਼ ਕੇਰਲਾ ਦੇ ਹਨ। ਪਿਛਲੇ 24 ਘੰਟਿਆਂ ਵਿੱਚ 145 ਮਰੀਜ਼ ਠੀਕ ਹੋ ਗਏ ਹਨ, ਜਿਸ ਨਾਲ ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 4,45,03,660 ਹੋ ਗਈ ਹੈ, ਜਦੋਂ ਕਿ 3 ਮੌਤਾਂ ਨਾਲ ਕੁੱਲ ਗਿਣਤੀ 5,33,596 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਗਿਣਤੀ 4,50,38,066 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ 220,68,94,118 ਟੀਕੇ ਲਗਵਾਏ ਜਾ ਚੁੱਕੇ ਹਨ। ਓਡੀਸ਼ਾ ਰਾਜ ਵਿੱਚ ਮੌਤਾਂ ਦੇ ਅੰਕੜਿਆਂ ਦੀ ਗਿਣਤੀ ਜਾਰੀ ਹੈ ਅਤੇ ਇੱਥੇ 6 ਸਰਗਰਮ ਕੇਸ ਹਨ।

flight news new

ਨੈਸ਼ਨਲ ਡੈਸਕ : ਸੀਨੀਅਰ ਚਾਲਕ ਦਲ ਦੇ ਮੈਂਬਰਾਂ ਵੱਲੋਂ ਅਚਾਨਕ ਬਿਮਾਰੀ ਦੀ ਛੁੱਟੀ ਲੈ ਲਈ ਗਈ। ਇਸ ਕਾਰਨ ਏਅਰ ਇੰਡੀਆ ਐਕਸਪ੍ਰੈਸ ਦੀਆਂ 90 ਉਡਾਣਾਂ ਬੁੱਧਵਾਰ ਨੂੰ ਅਚਾਨਕ ਰੱਦ ਕਰ ਦਿੱਤੀਆਂ ਗਈਆਂ। ਉਡਾਣਾਂ ਰੱਦ ਹੋਣ ਕਾਰਨ ਬਹੁਤ ਸਾਰੇ ਯਾਤਰੀ ਫਸ ਗਏ, ਜਿਸ ਕਾਰਨ ਉਹਨਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਏਅਰ ਇੰਡੀਆ ਐਕਸਪ੍ਰੈਸ ਨੇ ਕਿਹਾ ਹੈ ਕਿ ਪੂਰੀ ਰਿਫੰਡ ਜਾਂ ਕਿਸੇ ਹੋਰ ਤਰੀਕ ਲਈ ਮੁਫ਼ਤ ਰੀਸ਼ਡਿਊਲਿੰਗ ਪ੍ਰਦਾਨ ਕੀਤੀ ਜਾਵੇਗੀ, ਯਾਤਰੀਆਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਕੋਲ ਰਿਫੰਡ ਬਾਰੇ ਅਜੇ ਕੋਈ ਅਪਡੇਟ ਨਹੀਂ ਹੈ। ਉਧਰ, ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਏਅਰ ਇੰਡੀਆ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਇਹ ਕਾਰਵਾਈ ਕੀਤੀ ਹੈ। ਕੰਪਨੀ ਵੱਲੋਂ ਜਿਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ, ਉਨ੍ਹਾਂ ‘ਚ ਉਹ ਲੋਕ ਸ਼ਾਮਲ ਹਨ ਜੋ ਅਚਾਨਕ ‘ਬਿਮਾਰੀ’ ਦਾ ਹਵਾਲਾ ਦਿੰਦਿਆਂ ਹੋਏ ਛੁੱਟੀ ਉਤੇ ਗਏ ਹਨ। ਹਵਾਈ ਅੱਡਿਆਂ ਉਤੇ ਫਸੇ ਯਾਤਰੀ, ਖਾਣ-ਪੀਣ ਦੀ ਤੰਗੀਉਡਾਣਾਂ ਰੱਦ ਹੋਣ ਕਾਰਨ ਦਿੱਲੀ, ਤਿਰੂਵਨੰਤਪੁਰਮ ਅਤੇ ਹੋਰ ਹਵਾਈ ਅੱਡਿਆਂ 'ਤੇ ਯਾਤਰੀ ਫਸੇ ਹੋਏ ਦੇਖੇ ਗਏ। ਇਸ ਦੌਰਾਨ ਭੋਜਨ ਦੀ ਕਮੀ, ਪਖਾਨੇ ਦੀ ਅਣਉਪਲਬਧਤਾ ਵਰਗੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ 85 ਸਾਲਾ ਔਰਤ ਪ੍ਰੇਮਾ ਏਕਨਾਥ ਪਟੇਲ ਨੇ ਭੋਜਨ ਅਤੇ ਪਖਾਨੇ ਦੇ ਖ਼ਰਾਬ ਪ੍ਰਬੰਧਾਂ ਦੀ ਸ਼ਿਕਾਇਤ ਕੀਤੀ। ਉਸ ਨੇ ਕਿਹਾ, "ਅਸੀਂ ਸਵੇਰੇ 3 ਵਜੇ ਇੱਥੇ ਪਹੁੰਚੇ ਅਤੇ ਏਅਰਪੋਰਟ ਤੋਂ ਬਾਹਰ ਆਏ। ਮੈਂ ਚਾਰ ਤੋਂ ਪੰਜ ਘੰਟੇ ਤੱਕ ਆਪਣੇ ਆਪ 'ਤੇ ਕਾਬੂ ਰੱਖਿਆ ਕਿਉਂਕਿ ਉੱਥੇ ਟਾਇਲਟ ਦੀ ਸਹੂਲਤ ਨਹੀਂ ਸੀ। ਮੈਂ ਪਹਿਲਾਂ ਕਦੇ ਇੰਨਾ ਦੁੱਖ ਨਹੀਂ ਝੱਲਿਆ ਸੀ।"ਇਕ ਹੋਰ ਯਾਤਰੀ ਨੇ ਮਾੜੇ ਪ੍ਰਬੰਧਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਟਾਫ ਸ਼ਿਫਟਾਂ ਬਦਲਦਾ ਰਹਿੰਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉਚਿਤ ਹੱਲ ਨਹੀਂ ਹੁੰਦਾ। ਉਸ ਵਿਅਕਤੀ ਨੇ ਕਿਹਾ, "ਅਸੀਂ ਏਆਈਈ ਦੀ ਉਡਾਣ 'ਤੇ ਪੁਣੇ ਤੋਂ ਦਿੱਲੀ ਆਏ ਸੀ ਅਤੇ ਸ਼੍ਰੀਨਗਰ ਲਈ ਸਾਡੀ ਕਨੈਕਟਿੰਗ ਫਲਾਈਟ ਰੱਦ ਕਰ ਦਿੱਤੀ ਗਈ ਸੀ। ਹਾਲਾਂਕਿ, ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਇਹ ਕਿਉਂ ਰੱਦ ਕੀਤੀ ਗਈ। ਸਟਾਫ ਸਹੀ ਢੰਗ ਨਾਲ ਜਵਾਬ ਨਹੀਂ ਦੇ ਰਿਹਾ ਸੀ ਅਤੇ ਸਾਨੂੰ ਰੋਕਿਆ ਜਾ ਰਿਹਾ ਸੀ।"