ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਗੁਰਦੁਆਰਾ ਸਾਹਿਬ ਉੱਤੇ ਅੱਤਵਾਦੀ ਹਮਲਾ ਹੋਇਆ ਹੈ ਜਿਸ ਵਿਚ 11 ਲੋਕਾਂ ਦੇ ਮਰਨ ਦੀ ਖਬਰ ਸਾਹਮਣੇ ਆਈ ਹੈ। ਹਮਲੇ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਸੰਗਠਨ ਨੇ ਨਹੀਂ ਲਈ ਹੈ ਪਰ ਇਸ ਅੱਤਵਾਦੀ ਹਮਲੇ ਨੂੰ ਇਸਲਾਮਿਕ ਸਟੇਟ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਚ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਮੌਜੂਦ ਸਨ ਉਦੋਂ ਹੀ ਕੁੱਝ ਬੰਦੂਕਧਾਰੀ ਅਤੇ ਆਤਮਘਾਤੀ ਹਮਲਾਵਾਰ ਅੰਦਰ ਦਾਖਲ ਹੋਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਇਹ ਪੂਰੀ ਘਟਨਾ ਵਾਪਰੀ ਤਾਂ ਗੁਰਦੁਆਰਾ ਸਾਹਿਬ ਵਿਚ ਸਿੱਖ ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਵੀ ਮੌਜੂਦ ਸਨ ਉਹ ਵੀ ਕਿਸੇ ਤਰ੍ਹਾ ਆਪਣੀ ਜਾਨ ਬਚਾ ਕੇ ਉੱਥੋਂ ਨਿਕਲੇ। ਇਸ ਹਮਲੇ ਵਿਚ ਹੁਣ ਤੱਕ 11 ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਹਮਲੇ ਤੋਂ ਤੁਰੰਤ ਬਾਅਦ ਅਫਗਾਨ ਫੌਜ ਉੱਥੇ ਪਹੁੰਚ ਗਈ ਅਤੇ ਗੁਰਦੁਆਰੇ ਨੂੰ ਚਾਰੇ ਪਾਸਿਓ ਘੇਰ ਕੇ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਕਰ ਦਿੱਤਾ।

Image result for afghanistan isis

ਰਿਪੋਰਟਾਂ ਦੀ ਮੰਨੀਏ ਤਾਂ ਤਾਲਿਬਾਨ ਨੇ ਇਸ ਹਮਲੇ ਵਿਚ ਆਪਣਾ ਹੱਥ ਹੋਣ ਤੋਂ ਇਨਕਾਰ ਕੀਤਾ ਹੈ ਜਿਸ ਕਰਕੇ ਹਮਲੇ ਦਾ ਸਿੱਧਾ ਸ਼ੱਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਉੱਤੇ ਗਿਆ ਹੈ ਕਿਉਂਕਿ ਇਸ ਅੱਤਵਾਦੀ ਸੰਗਠਨ ਨੇ ਪਹਿਲਾਂ ਵੀ ਸੀਆ ਮੁਸਲਮਾਨਾਂ ਦੇ ਜਲਸੇ ਉੱਤੇ ਹਮਲਾ ਕਰ ਦਿੱਤਾ ਸੀ ਜਿਸ ਵਿਚ 32 ਲੋਕਾਂ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਅਫਗਾਨਿਸਤਾਨ ਵਿਚ ਘੱਟ ਗਿਣਤੀ ਭਾਈਚਾਰੇ ਸਿੱਖਾਂ ਨੂੰ ਬੜੀ ਹੀ ਭੇਦਭਾਵ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਇਸੇ ਕਰਕੇ ਧਰਮ ਦੇ ਅਧਾਰ ਉੱਤੇ ਸਿੱਖਾਂ ਨਾਲ ਹੀ ਹਿੰਦੂਆਂ ਉੱਤੇ ਜ਼ੁਲਮ ਹੁੰਦੇ ਰਹਿੰਦੇ ਹਨ ਜਿਸ ਕਰਕੇ ਹੁਣ ਤੱਕ ਬਹੁਤ ਸਾਰੇ ਸਿੱਖਾਂ ਅਤੇ ਹਿੰਦੂ ਪਰਿਵਾਰਾਂ ਨੇ ਆਪਣੇ ਦੇਸ਼(ਅਫਗਾਨਿਸਤਾਨ) ਨੂੰ ਛੱਡ ਕੇ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿਚ ਸ਼ਰਨ ਲਈ ਹੈ।

LEAVE A REPLY